ਅਨਾਜ ਮੰਡੀਆਂ ’ਚ ਵਿਗੜੀ ਵਿਵਸਥਾ, ਝੋਨਾ ਰੱਖਣ ਲਈ ਨਹੀਂ ਬਚੀ ਥਾਂ

Wednesday, Oct 16, 2024 - 01:26 PM (IST)

ਨਵਾਂਸ਼ਹਿਰ (ਮਨੋਰੰਜਨ)- ਨਵਾਂਸ਼ਹਿਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਫ਼ਸਲ ਨੂੰ ਲੈ ਕੇ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਮੰਡੀਆਂ ’ਚ ਝੋਨੇ ਨੂੰ ਰੱਖਣ ਲਈ ਕੋਈ ਥਾਂ ਨਹੀਂ ਬਚੀ ਹੈ। ਜ਼ਿਲ੍ਹੇ ਦੇ ਆਲ੍ਹਾ ਅਧਿਕਾਰੀਆਂ ਖ਼ਿਲਾਫ਼ ਕਿਸਾਨਾਂ ਅਤੇ ਆੜ੍ਹਤੀਆਂ ’ਚ ਭਾਰੀ ਰੋਸ ਹੈ। ਝੋਨਾ ਲੈ ਕੇ ਮੰਡੀਆਂ ’ਚ ਪਹੁੰਚੇ ਕਿਸਾਨਾਂ ਦੀਆਂ ਟਰੈਕਟਰਾਂ-ਟਰਾਲੀਆਂ ਦੀਆਂ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ। ਟਰੈਕਟਰਾਂ ’ਤੇ ਬੈਠ ਕੇ ਕਿਸਾਨ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਹਨ। ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਮਜਬੂਰੀ ’ਚ ਮੰਡੀ ਦੀਆਂ ਸਡ਼ਕਾਂ ’ਤੇ ਝੋਨਾ ਉਤਾਰਨਾ ਪੈ ਰਿਹਾ ਹੈ।

ਕਿਸਾਨ ਹਰਵਿੰਦਰ ਸਿੰਘ, ਮੱਖਣ ਸਿੰਘ ਤੇ ਮੇਜਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਦਿਨ-ਰਾਤ ਮਿਹਨਤ ਕਰ ਕੇ ਆਪਣੀ ਫ਼ਸਲ ਤਿਆਰ ਕਰਦਾ ਹੈ। ਫ਼ਸਲ ਪੱਕਦੀ ਤਾਂ ਕਿਸਾਨ ਖ਼ੁਸ਼ ਹੁੰਦਾ ਹੈ ਪਰ ਇਸ ਸਮੇਂ ਮੰਡੀਆ ’ਚ ਝੋਨੇ ਦੀ ਬੇਕਦਰੀ ਹੋ ਰਹੀ ਹੈ। ਮੰਡੀਆਂ ’ਚ ਹਾਲਾਤ ਨਹੀਂ ਸੁਧਰ ਰਹੇ। ਲਿਫ਼ਟਿੰਗ ਨਾ ਹੋਣ ਨਾਲ ਮੰਡੀਆ ’ਚ ਝੋਨੇ ਦੀਆਂ ਬੋਰੀਆਂ ਭਰੀਆਂ ਪਈਆਂ ਹਨ। ਦਿਨ-ਰਾਤ ਕਿਸਾਨਾਂ ਨੂੰ ਆਪਣੇ ਝੋਨੇ ਦੀ ਫ਼ਸਲ ਵੇਚਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। ਆਪਣੀ ਫ਼ਸਲ ਨੂੰ ਵੇਚਣ ਲਈ ਕਿਸਾਨ ਪ੍ਰੇਸ਼ਾਨੀਆਂ ਦੇ ਦੌਰ ’ਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ

ਜ਼ਿਲ੍ਹੇ ਦੇ ਸਾਰੇ ਸ਼ੈਲਰ ਪੂਰੀ ਤਰ੍ਹਾਂ ਨਾਲ ਬੰਦ
ਸ਼ੈਲਰ ਮਾਲਕਾਂ ਦੀ ਯੂਨੀਅਨ ਦੇ ਪ੍ਰਧਾਨ ਸੰਦੀਪ ਜੈਨ ਦਾ ਕਹਿਣਾ ਹੈ ਕਿ ਇਸ ਸਮੇਂ ਜ਼ਿਲ੍ਹੇ ਦੇ ਸਾਰੇ 58 ਸ਼ੈਲਰ ਪੂਰੀ ਤਰ੍ਹਾਂ ਨਾਲ ਬੰਦ ਪਏ ਹਨ। ਕਿਸੇ ਵੀ ਸ਼ੈਲਰ ਨੇ ਝੋਨਾ ਲਈ ਕੋਈ ਐਗਰੀਮੈਂਟ ਨਹੀਂ ਕੀਤਾ ਹੈ। ਅਜੇ ਤੱਕ ਜ਼ਿਲ੍ਹੇ ਦੇ ਸ਼ੈਲਰਾਂ ’ਚ ਝੋਨੇ ਦਾ ਇਕ ਵੀ ਦਾਣਾ ਨਹੀਂ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਦੇ ਗੋਦਾਮ ਪੂਰੀ ਤਰਾ ਨਾਲ ਝੋਨੇ ਨਾਲ ਫੁੱਲ ਹਨ। ਝੋਨਾ ਰੱਖਣ ਲਈ ਕੋਈ ਜਗ੍ਹਾ ਨਹੀਂ ਬਚੀ ਹੈ। ਪੰਜਾਬ ਤੇ ਕੇਂਦਰ ਸਰਕਾਰ ਨੂੰ ਝੋਨੇ ਦੀ ਫਸਲ ਲਈ ਪਹਿਲਾਂ ਤੋਂ ਹੀ ਕੋਈ ਪਾਲਿਸੀ ਬਣਾਉਣੀ ਚਾਹੀਦੀ ਸੀ। ਜੇਕਰ ਕੋਈ ਪਾਲਿਸੀ ਬਣੀ ਹੁੰਦੀ ਤਾਂ ਅਜਿਹੇ ਹਾਲਾਤ ਪੈਦਾ ਨਾ ਹੁੰਦੇ।

ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਅੱਜ ਸ਼ੋਭਾ ਯਾਤਰਾ, ਆਵਾਜਾਈ ਲਈ ਇਹ ਰਸਤੇ ਰਹਿਣਗੇ ਬੰਦ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News