ਹਲਕਾ ਨਕੋਦਰ ਦੇ 252 ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਕੀਤਾ ਗਿਆ ਰਵਾਨਾ
Friday, May 31, 2024 - 01:10 PM (IST)
ਨਕੋਦਰ ( ਪਾਲੀ)- ਲੋਕ ਸਭਾ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਅਤੇ ਸਹੀ ਤਰੀਕੇ ਨਾਲ ਨੇਪਰੇ ਚਾੜਨ ਦੀ ਪ੍ਰਕਿਰਿਆ ਨੂੰ ਲੈ ਕੇ ਵਿਧਾਨ ਸਭਾ ਹਲਕਾ ਨਕੋਦਰ 031 ਦੇ ਲਈ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਲੜਕੇ 'ਚ ਬਣਾਏ ਗਏ ਸਟਰੋਂਗ ਰੂਮ ਤੋਂ ਪੋਲਿੰਗ ਬੂਥਾਂ ਵਾਸਤੇ ਪੋਲਿੰਗ ਪਾਰਟੀਆਂ ਨੂੰ ਈ. ਵੀ. ਐੱਮ. ਮਸ਼ੀਨਾਂ ਸਮੇਤ ਰਵਾਨਾ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਕੰਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਰਿਟਰਨਿੰਗ ਅਸਿਸਟੈਂਟ ਰਿਟਰਨਿੰਗ ਅਫ਼ਸਰ ਨਕੋਦਰ ਗੁਰਸਿਮਰਨ ਸਿੰਘ ਢਿੱਲੋ ਦੀ ਦੇਖਰੇਖ ਹੇਠ ਵਿਧਾਨ ਸਭਾ ਹਲਕਾ ਨਕੋਦਰ ਦੇ 252 ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ।
ਇਸ ਤੋਂ ਪਹਿਲਾਂ ਅੱਜ ਸਵੇਰੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਲੋੜੀਂਦੀ ਕਾਰਵਾਈ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਕੰਮ ਰਿਟਰਨਿੰਗ ਅਫ਼ਸਰ ਗੁਰਸਿਮਰਨ ਸਿੰਘ ਢਿੱਲੋ ਅਤੇ ਡੀ. ਐੱਸ. ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਹ ਰੱਖ ਕੇ ਅੰਦਰ ਸ਼ਾਂਤੀ ਪੂਰਵਕ ਚੋਣ ਪ੍ਰਕਿਰਿਆ ਨੂੰ ਸੰਪੂਰਨ ਕਰਨ ਵਾਸਤੇ ਸਮੁੱਚੀ ਤਿਆਰੀ ਕੀਤੀ ਗਈ ਹੈ ਅਤੇ ਇਸ ਵਾਸਤੇ ਪੰਜਾਬ ਪੁਲਿਸ ਤੋਂ ਇਲਾਵਾ ਸੀ. ਆਰ. ਪੀ. ਐੱਫ਼. ਦੇ ਜਵਾਨ ਅਤੇ ਕਮਾਂਡੋ ਫੋਰਸ ਵੀ ਵਿਸ਼ੇਸ਼ ਤੌਰ 'ਤੇ ਸੇਵਾਵਾਂ ਦੇਣਗੇ।
ਇਹ ਵੀ ਪੜ੍ਹੋ- ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਲੱਗਾ ਡੂੰਘਾ ਸਦਮਾ, ਪਤੀ ਸ਼ਰਨਜੀਤ ਸਿੰਘ ਦਾ ਦਿਹਾਂਤ
ਉਨ੍ਹਾਂ ਦੱਸਿਆ ਕਿ ਹਲਕੇ ਦੇ ਸੰਵੇਦਨਸ਼ੀਲ ਅਤੇ ਅਤ ਸੰਵੇਦਨਸ਼ੀਲ ਪੋਲਿੰਗ ਬੂਥਾਂ ਅਤੇ ਪ੍ਰਸ਼ਾਸਨ ਦੀ ਵਿਸ਼ੇਸ਼ ਨਜ਼ਰ ਰਹੇਗੀ। ਇਸ ਮੌਕੇ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਾਂ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਨੇ ਪ੍ਰਚਾਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਸਿਟੀ ਥਾਣਾ ਮੁੱਖੀ ਇੰਸ. ਸੰਜੀਵ ਕਪੂਰ, ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਬਿਆਨ, ਅਜੇ ਤਾਂ ਸਿਰਫ਼ 43 ਹਜ਼ਾਰ ਨੌਕਰੀਆਂ ਦਿੱਤੀਆਂ ਨੇ, ਲੱਖਾਂ ਦੇਣੀਆਂ ਬਾਕੀ ਹਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8