ਅਮਨ ਨਗਰ ’ਚ 2 ਧਿਰਾਂ ਵਿਚਾਲੇ ਹੋਇਆ ਝਗੜਾ, ਫਾਰਚਿਊਨਰ ਗੱਡੀ ਨਾਲ ਕੁਚਲਣ ਦੀ ਕੋਸ਼ਿਸ਼

02/02/2022 2:09:43 PM

ਜਲੰਧਰ (ਵਰੁਣ)–ਅਮਨ ਨਗਰ ਵਿਚ ਬੀਤੀ ਦੇਰ ਸ਼ਾਮ ਦੋ ਧਿਰਾਂ ਵਿਚ ਹਿੰਸਕ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਨੇ ਇਕ-ਦੂਜੇ ਨੂੰ ਟਾਈਮ ਦਿੱਤਾ ਹੋਇਆ ਸੀ, ਜਿਸ ਤੋਂ ਬਾਅਦ ਇਕ ਧਿਰ ਨੇ ਫਾਰਚਿਊਨਰ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਗੱਡੀ ਚਾਲਕ ਨੂੰ ਡੰਡਿਆਂ ਨਾਲ ਕੁੱਟਿਆ, ਜਦਕਿ ਉਸ ਤੋਂ ਬਾਅਦ ਗੱਡੀ ਦੇ ਚਾਲਕ ਨੇ ਫਾਰਚਿਊਨਰ ਨਾਲ ਕੁੱਟਮਾਰ ਕਰਨ ਵਾਲਿਆਂ ਨੂੰ ਗੱਡੀ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ। ਇਸ ਝਗੜੇ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਪਰ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਅਜਿਹੀ ਕੋਈ ਸ਼ਿਕਾਇਤ ਜਾਂ ਸੂਚਨਾ ਨਹੀਂ ਮਿਲੀ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ, ਡਰੱਗ ਮਾਫ਼ੀਆ ’ਤੇ ਸ਼ਿਕੰਜਾ ਕੱਸਣ ਲਈ ਦਿੱਤੇ ਸਖ਼ਤ ਨਿਰਦੇਸ਼

ਦੱਸਿਆ ਜਾ ਰਿਹਾ ਹੈ ਕਿ ਝਗੜਾ ਕਰਨ ਵਾਲੀਆਂ ਦੋਵੇਂ ਧਿਰਾਂ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦੀਆਂ ਹਨ ਅਤੇ ਇਸੇ ਕਾਰਨ ਉਨ੍ਹਾਂ ਵਿਚ ਝਗੜਾ ਹੋਇਆ। ਜਿਉਂ ਹੀ ਫਾਰਚਿਊਨਰ ਗੱਡੀ ਦਾ ਚਾਲਕ ਅਮਨ ਨਗਰ ਆਇਆ ਤਾਂ ਦੂਜੀ ਧਿਰ ਨੇ ਗੱਡੀ ’ਤੇ ਡੰਡੇ ਮਾਰ ਕੇ ਉਸਦੇ ਸ਼ੀਸ਼ੇ ਤੋੜ ਦਿੱਤੇ। ਜਦੋਂ ਕਿ ਚਾਲਕ ਨੂੰ ਬਾਹਰ ਕੱਢ ਕੇ ਕੁੱਟਿਆ ਵੀ। ਇਸ ਤੋਂ ਬਾਅਦ ਜਦੋਂ ਚਾਲਕ ਆਪਣੀ ਗੱਡੀ ਵਿਚ ਬੈਠ ਕੇ ਜਾਣ ਲੱਗਾ ਤਾਂ ਉਸ ਨੇ ਦੂਜੀ ਧਿਰ ਦੇ ਲੋਕਾਂ ਨੂੰ ਕੁਚਲਣ ਦੀ ਕੋਸ਼ਿਸ਼ ਵੀ ਕੀਤੀ ਪਰ ਸਾਰਿਆਂ ਦਾ ਬਚਾਅ ਹੋ ਗਿਆ। ਫਾਰਚਿਊਨਰ ਦਾ ਚਾਲਕ ਬਹੁਤ ਨਸ਼ੇ ਦੀ ਹਾਲਤ ਵਿਚ ਸੀ। ਇਸ ਸਬੰਧੀ ਜਦੋਂ ਥਾਣਾ ਨੰਬਰ 8 ਦੇ ਇੰਚਾਰਜ ਮੁਕੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਝਗੜੇ ਬਾਰੇ ਨਾ ਤਾਂ ਕਿਸੇ ਧਿਰ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਹੋਰ ਸੂਚਨਾ ਹੈ।

ਇਹ ਵੀ ਪੜ੍ਹੋ: ਕਬਾੜ ਚੁਗਣ ਵਾਲੀ ਬਜ਼ੁਰਗ ਬੀਬੀ ਨੂੰ ਕੁੱਟ-ਕੁੱਟ ਸਰੀਰ 'ਤੇ ਪਾਏ ਨੀਲ, ਝੋਲੇ ਦੀ ਤਲਾਸ਼ੀ ਲਈ ਤਾਂ ਖੁੱਲ੍ਹੀਆਂ ਅੱਖਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News