ਦਸੂਹਾ ''ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਤਕਰਾਰ

Monday, Oct 14, 2024 - 01:40 PM (IST)

ਦਸੂਹਾ (ਝਾਵਰ)- ਥਾਣਾ ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਤਕਰਾਰ ਕਰਕੇ ਕਰੀਬ 12 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।  ਥਾਣਾ ਮੁਖੀ ਦਸੂਹਾ ਹਰ ਪ੍ਰੇਮ ਸਿੰਘ ਅਤੇ ਏ. ਐੱਸ. ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਘਰਾਂ-ਘਰਾਂ ਵਿੱਚ ਵੋਟਾਂ ਕਹਿਣ ਲਈ ਆਏ ਦੋਵਾਂ ਧਿਰਾਂ ਦੀ ਤਕਰਾਰ ਹੋ ਗਈ, ਜਿਸ ਕਾਰਨ ਇਸ ਪਿੰਡ ਦੇ ਜਸਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਗੰਗਾ ਚੱਕ ਇਸ ਝਗੜੇ ਵਿਚ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ- ਜਲੰਧਰ ਦੇ ਇਨ੍ਹਾਂ ਪਿੰਡਾਂ 'ਚ ਭਲਕੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲਿਸਟ ਹੋ ਗਈ ਜਾਰੀ

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਕ ਹੋਰ ਪਿੰਡ ਮਾਖੋਵਾਲ ਵਿਖੇ ਵੋਟਰਾਂ ਦੇ ਸਬੰਧ ਵਿੱਚ ਹੋਏ ਝਗੜੇ 'ਚ ਇਸ ਪਿੰਡ ਦੇ ਵਿਨੋਦ ਸਿੰਘ ਅਤੇ ਉਸ ਦੀ ਪਤਨੀ ਸਿਮਰਨਜੀਤ ਕੌਰ ਜ਼ਖ਼ਮੀ ਹੋ ਗਏ। ਇਸ ਸਬੰਧ ਵਿੱਚ ਵੀ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦਾ ਕੇਸਾਂ ਵਿੱਚ 12 ਵਿਅਕਤੀਆਂ ਵਿਰੁੱਧ ਵੱਖ-ਵੱਖ ਦੋ ਕੇਸ ਦਰਜ ਕੀਤੇ ਗਏ ਜਦਕਿ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਉਥੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੇ ਹੱਕ 'ਚ ਆਈ ਸਾਧਵੀ ਠਾਕੁਰ, ਪੱਗੜੀ ਪਹਿਨਣ ਨੂੰ ਲੈ ਕੇ ਛਿੜੇ ਵਿਵਾਦ 'ਤੇ ਕਹੀਆਂ ਵੱਡੀਆਂ ਗੱਲਾਂ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News