ਮਾਮੂਲੀ ਗੱਲ ਨੂੰ ਲੈ ਕੇ ਆਪਸ ''ਚ ਭਿੜੀਆਂ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ

Saturday, May 30, 2020 - 02:37 PM (IST)

ਮਾਮੂਲੀ ਗੱਲ ਨੂੰ ਲੈ ਕੇ ਆਪਸ ''ਚ ਭਿੜੀਆਂ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ

ਜਲੰਧਰ (ਕਮਲੇਸ਼, ਵਰਿੰਦਰ)— ਲਾਂਬੜਾ ਅਧੀਨ ਆਉਂਦੇ ਹੁਸੈਨਪੁਰ 'ਚ ਸ਼ੁੱਕਰਵਾਰ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਦੋ ਧਿਰਾਂ ਆਪਸ 'ਚ ਭਿੜ ਗਏ। ਮਿਲੀ ਜਾਣਕਾਰੀ ਮੁਤਾਬਕ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਤਕਰਾਰ ਹੋ ਗਿਆ, ਇਹ ਝਗੜਾ ਇੰਨਾ ਵੱਧ ਗਿਆ ਕਿ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਤੱਕ ਦੀ ਵਰਤੋਂ ਕੀਤੀ ਗਈ। ਆਪਸ 'ਚ ਭਿੜੀਆਂ ਦੋ ਧਿਰਾਂ ਦੌਰਾਨ 2 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ: ਰੂਪਨਗਰ 'ਚੋਂ ਇਕ ਹੋਰ ਕੋਰੋਨਾ ਦਾ ਪਾਜ਼ੇਟਿਵ ਕੇਸ ਆਇਆ ਸਾਹਮਣੇ

ਮੌਕੇ 'ਤੇ ਪਹੁੰਚੀ ਥਾਣਾ ਲਾਂਬੜਾ ਦੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਜ਼ਖਮੀ ਵਿਅਕਤੀਆਂ 'ਚੋਂ ਇਕ ਨੂੰ ਸਿਵਲ ਹਸਤਾਲ ਜਦਕਿ ਇਕ ਦੀ ਹਾਲਤ ਨਾਜ਼ੁਕ ਹੋਣ ਦੇ ਚਲਦਿਆਂ ਉਸ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਦੋਹਾਂ ਧਿਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰੇ ਏ. ਸੀ. ਪੀ. ਬਲਜਿੰਦਰ ਸਿੰਘ, ਲੱਗੇ ਗੰਭੀਰ ਦੋਸ਼


author

shivani attri

Content Editor

Related News