ਜਲੰਧਰ: ਆਪਸ ’ਚ ਭਿੜੀਆਂ ਦੋ ਧਿਰਾਂ, ਚੱਲੀਆਂ ਇੱਟਾਂ ਤੇ ਬੋਤਲਾਂ

01/04/2021 4:26:04 PM

ਜਲੰਧਰ (ਵਰੁਣ)— ਇਥੋਂ ਦੇ ਸ਼ਿਵ ਨਗਰ ’ਚ ਬੀਤੀ ਦੇਰ ਰਾਤ ਦੋ ਧਿਰਾਂ ’ਚ ਜੰਮ ਕੇ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਧਿਰਾਂ ’ਚ ਮਾਮਲਾ ਇਥੋਂ ਤੱਕ ਵੱਧ ਗਿਆ ਕਿ ਦੋਹਾਂ ਵੱਲੋਂ ਇਕ-ਦੂਜੇ ’ਤੇ ਇੱਟਾਂ ਅਤੇ ਬੋਤਲਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਦੋਵੇਂ ਪੱਖਾਂ ਦੇ ਲੋਕ ਜ਼ਖ਼ਮੀ ਹੋਏ ਹਨ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜ਼ਖ਼ਮੀਆਂ ਨੇ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਥਾਣਾ ਇਕ ਨੰਬਰ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਥਾਣਾ ਨੰਬਰ ਇਕ ਦੇ ਐੱਸ. ਐੱਚ. ਓ. ਰਾਜੇਸ਼ ਸ਼ਰਮਾ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਨੂੰ ਸੋਮਵਾਰ ਸ਼ਾਮ 4 ਵਜੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਝਗੜੇ ਦੇ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ þ। ਫਿਲਹਾਲ ਉਨ੍ਹਾਂ ਦੇ ਕੋਲ ਐੱਮ. ਐੱਲ. ਆਰ. ਹੀ ਆਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ


shivani attri

Content Editor

Related News