ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ
Thursday, Mar 28, 2019 - 08:58 PM (IST)
ਦਸੂਹਾ, (ਝਾਵਰ)- ਰੇਲਵੇ ਪੁਲਸ ਨੇ ਉਸਮਾਨ ਸ਼ਹੀਦ ਨੇੜੇ ਰੇਲਵੇ ਟਰੈਕ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਰੇਲਵੇ ਪੁਲਸ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਹਿਚਾਣ ਸੰਨਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਉਸਮਾਨ ਸ਼ਹੀਦ ਵਜੋਂ ਹੋਈ।ਮ੍ਰਿਤਕ ਦੀ ਪਤਨੀ ਰਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਦੇ ਸਿਰ 'ਤੇ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਤੋਂ ਦੁੱਖੀ ਹੋ ਉਸ ਨੇ ਆਤਮ ਹੱਤਿਆ ਕਰ ਲਈ।
