ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਕੂਲੀ ਬੱਸਾਂ ਦੀ ਚੈਕਿੰਗ

02/19/2020 3:07:31 PM

ਜਲੰਧਰ (ਚੋਪੜਾ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਤਹਿਤ ਦੂਜੇ ਦਿਨ 133 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 37 ਬੱਸਾਂ ਦਾ ਚਲਾਨ ਕਰਨ ਤੋਂ ਇਲਾਵਾ 4 ਬੱਸਾਂ ਨੂੰ ਜ਼ਬਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਸੈਕਟਰੀ ਆਰ. ਟੀ. ਓ. ਨੇ ਨਾਕਾਬੰਦੀ ਕਰਕੇ 52 ਬੱਸਾਂ ਦੀ ਜਾਂਚ ਕੀਤੀ, ਜਿਨ੍ਹਾਂ 'ਚੋਂ 15 ਦਾ ਚਲਾਨ ਕਰਨ ਤੋਂ ਇਲਾਵਾ 2 ਬੱਸਾਂ ਨੂੰ ਜ਼ਬਤ ਕੀਤਾ ਗਿਆ।

PunjabKesari

ਇਸੇ ਤਰ੍ਹਾਂ ਐੱਸ. ਡੀ. ਐੱਮ.-2 ਰਾਹੁਲ ਸਿੰਧੂ ਵੱਲੋਂ 41 ਬੱਸਾਂ ਦੀ ਜਾਂਚ ਕੀਤੀ ਗਈ ਅਤੇ 8 ਬੱਸਾਂ ਦਾ ਚਲਾਨ ਕੀਤਾ ਗਿਆ। ਇਕ ਬੱਸ ਨੂੰ ਜ਼ਬਤ ਕਰ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸ. ਡੀ. ਐੱਮ. ਨਕੋਦਰ ਵੱਲੋਂ ਆ ਰਹੀਆਂ 8 ਬੱਸਾਂ ਦੀ ਜਾਂਚ ਕਰ ਕੇ 3 ਬੱਸਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਐੱਸ. ਡੀ. ਐੱਮ. ਸ਼ਾਹਕੋਟ ਵੱਲੋਂ 5 ਬੱਸਾਂ ਦੀ ਜਾਂਚ ਕੀਤੀ ਗਈ ਅਤੇ ਇਕ ਬੱਸ ਦਾ ਚਲਾਨ ਕੱਟਿਆ ਗਿਆ। ਵਰਿੰਦਰ ਸ਼ਰਮਾ ਨੇ ਦੱਸਿਆ ਕਿ ਐੱਸ. ਡੀ. ਐੱਮ. ਫਿਲੌਰ ਨੇ ਨਾਕਾਬੰਦੀ ਦੌਰਾਨ 27 ਬੱਸਾਂ ਦੀ ਜਾਂਚ ਕਰਕੇ 10 ਬੱਸਾਂ ਦਾ ਮੌਕੇ 'ਤੇ ਚਲਾਨ ਕੱਟਿਆ ਗਿਆ। ਇਸ ਤੋਂ ਇਲਾਵਾ ਇਕ ਬੱਸ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਜਾਂਚ ਮੁਹਿੰਮ ਅੱਗੇ ਵੀ ਜਾਰੀ ਰਹੇਗੀ।


shivani attri

Content Editor

Related News