ਜ਼ਿਲਾ ਪ੍ਰਸ਼ਾਸਨ ਰਾਮ ਭਗਤਾਂ ਦੀਆਂ ਸਹੂਲਤਾਂ ਨੂੰ ਲੈ ਕੇ ਸ਼ੋਭਾ ਯਾਤਰਾ ਰਸਤੇ ’ਤੇ ਸਾਰੇ ਜ਼ਰੂਰੀ ਪ੍ਰਬੰਧ ਕਰੇਗਾ : DC

04/08/2022 3:19:29 PM

ਜਲੰਧਰ (ਚੋਪੜਾ)–ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨਾਲ ਪ੍ਰਸ਼ਾਸਨਿਕ ਕੰਪਲੈਕਸ ਵਿਚ ਹੋਈ। ਇਸ ਦੌਰਾਨ ਕਮੇਟੀ ਦੇ ਵਰਿੰਦਰ ਸ਼ਰਮਾ, ਜਨਰਲ ਸਕੱਤਰ ਅਵਨੀਸ਼ ਅਰੋੜਾ, ਖਜ਼ਾਨਚੀ ਵਿਵੇਕ ਖੰਨਾ ਅਤੇ ਨਵਲ ਕਿਸ਼ੋਰ ਕੰਬੋਜ ਨੇ ਜਿਥੇ ਡਿਪਟੀ ਕਮਿਸ਼ਨਰ ਨੂੰ ਸ਼ੋਭਾ ਯਾਤਰਾ ਦਾ ਸੱਦਾ-ਪੱਤਰ ਦਿੱਤਾ, ਉਥੇ ਹੀ 10 ਅਪ੍ਰੈਲ ਨੂੰ ਸ਼੍ਰੀ ਰਾਮ ਚੌਕ ਤੋਂ ਆਯੋਜਿਤ ਕੀਤੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਨੂੰ ਲੈ ਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਮੇਟੀ ਦੇ ਅਹੁਦੇਦਾਰਾਂ ਨੰੂ ਭਰੋਸਾ ਿਦੱਤਾ ਕਿ ਸ਼ੋਭਾ ਯਾਤਰਾ ਨੂੰ ਸਫਲ ਬਣਾਉਣ ਵਿਚ ਜ਼ਿਲਾ ਪ੍ਰਸ਼ਾਸਨ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਿਵਚ ਸ਼ਾਮਲ ਹੋਣ ਵਾਲੇ ਰਾਮ ਭਗਤਾਂ ਦੀਆਂ ਸਹੂਲਤਾਂ ਨੂੰ ਲੈ ਕੇ ਸਮੁੱਚੇ ਸ਼ੋਭਾ ਯਾਤਰਾ ਮਾਰਗ ’ਤੇ ਪ੍ਰਸ਼ਾਸਨ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਕਰੇਗਾ। ਇਸ ਸਬੰਧੀ ਉਨ੍ਹਾਂ ਐਡੀਸ਼ਨਲ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਆਯੋਜਿਤ ਕਰ ਕੇ ਸਾਰੇ ਪ੍ਰਬੰਧਾਂ ਨੂੰ ਅਮਲੀ-ਜਾਮਾ ਪਹਿਨਾਉਣ ਦੀ ਹਦਾਇਤ ਵੀ ਦਿੱਤੀ। ਇਸ ਮੌਕੇ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।
 


Manoj

Content Editor

Related News