ਜ਼ਿਮਨੀ ਚੋਣ ਲਈ ਵੋਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ''ਤੇ ਵੋਟਰਾਂ ਨੂੰ ਵੰਡੇ ਜਾਣਗੇ ਬੂਟੇ

Thursday, Jun 13, 2024 - 04:36 PM (IST)

ਜਲੰਧਰ (ਬਿਊਰੋ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗੈਰ-ਸਰਕਾਰੀ ਸੰਗਠਨਾਂ (ਐੱਨ. ਜੀ. ਓਜ਼) ਨੂੰ ਜਲੰਧਰ ਜ਼ਿਲ੍ਹੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਪ੍ਰਮੁੱਖ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਐੱਨ. ਜੀ. ਓਜ਼ ਵੱਲੋਂ ਵੋਟਰ ਜਾਗਰੂਕਤਾ ਅਤੇ ਵੋਟਰਾਂ ਦੀ ਸਹੂਲਤ ਲਈ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ। ਡਾ. ਅਗਰਵਾਲ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਜਲੰਧਰ ਨੂੰ ਸਾਫ਼-ਸੁਥਰੇ ਅਤੇ ਹਰੇ-ਭਰੇ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਬੂਟੇ ਲਗਾਉਣ ਦੀ ਮੁਹਿੰਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਉਨ੍ਹਾਂ ਮਾਨਸੂਨ ਸੀਜ਼ਨ ਦੌਰਾਨ 45 ਲੱਖ ਬੂਟੇ ਲਾਉਣ ਦੀ ਯੋਜਨਾ ਦਾ ਐਲਾਨ ਕਰਦਿਆਂ ਇਸ ਵਾਤਾਵਰਣ ਪੱਖੀ ਪਹਿਲਕਦਮੀ ਵਿੱਚ ਗੈਰ-ਸਰਕਾਰੀ ਸੰਗਠਨਾਂ ਦੀ ਮਹੱਤਵਪੂਰਣ ਭੂਮਿਕਾ 'ਤੇ ਜ਼ੋਰ ਦਿੱਤਾ। ਇਸ ਉਪਰਾਲੇ ਤਹਿਤ ਪ੍ਰਸ਼ਾਸਨ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਸਾਰੇ 181 ਪੋਲਿੰਗ ਬੂਥਾਂ 'ਤੇ ਵੋਟਰਾਂ ਨੂੰ ਬੂਟੇ ਵੰਡੇ ਜਾਣਗੇ।

PunjabKesari

ਇਹ ਵੀ ਪੜ੍ਹੋ- ਸਾਵਧਾਨ! ਫਰਜ਼ੀ ਸਿੱਖਿਆ ਅਧਿਕਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਜਾਲ 'ਚ ਫਸਾ ਇੰਝ ਕੀਤੀ ਕਰੋੜਾਂ ਦੀ ਠੱਗੀ

ਡਿਪਟੀ ਕਮਿਸ਼ਨਰ ਨੇ ਸਮਾਜਿਕ ਅਸਮਾਨਤਾ ਨੂੰ ਖ਼ਤਮ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਗੈਰ ਸਰਕਾਰੀ ਸੰਗਠਨਾਂ ਨੂੰ ਵੱਖ-ਵੱਖ ਸਮਾਜਿਕ ਪਹਿਲਕਦਮੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਰਾਸ਼ਟਰੀ ਵਿਕਾਸ ਵਿੱਚ ਸਿਵਲ ਸੁਸਾਇਟੀ ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਗੈਰ- ਸਰਕਾਰੀ ਸੰਗਠਨਾਂ ਨੂੰ ਸਮਾਜ ਦੇ ਲੋੜਵੰਦ ਵਰਗਾਂ ਦੀ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਐੱਨ. ਜੀ. ਓਜ਼ ਨੂੰ ਜਿਮਨੀ ਚੋਣਾਂ ਦੌਰਾਨ ਵੋਟਰ ਜਾਗਰੂਕਤਾ ਅਤੇ ਵੋਟਰਾਂ ਦੀ ਸੁਵਿਧਾ ਲਈ ਇੱਕ ਵਾਰ ਫਿਰ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਅਤੇ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News