ਜ਼ਿਲਾ ਬਾਰ ਐਸੋਸੀਏਸ਼ਨ ਦੀ ਮੀਟਿੰਗ

04/13/2018 2:44:33 PM

ਕਪੂਰਥਲਾ (ਗੁਰਵਿੰਦਰ ਕੌਰ, ਮਲਹੋਤਰਾ)—ਜ਼ਿਲਾ ਬਾਰ ਐਸੋਸੀਏਸ਼ਨ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਨਵੀਂ ਕਚਹਿਰੀ ਕੰਪਲੈਕਸ ਵਿਖੇ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਆਰ. ਐੱਸ. ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਹਾਜ਼ਰ ਹੋਏ। ਮੀਟਿੰਗ 'ਚ ਜੁਡੀਸ਼ੀਅਲ, ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਦਿਆਂ ਜ਼ਿਲਾ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ। 
ਸੰਬੋਧਨ ਕਰਦਿਆਂ ਡੀ. ਸੀ. ਮੁਹੰਮਦ ਤਇਅਬ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਸਾਰੇ ਜ਼ਿਲਿਆਂ 'ਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ 'ਤੇ ਕੰਮ ਕੀਤਾ ਹੈ ਤੇ ਵਕੀਲਾਂ ਦੇ ਕੰਮਕਾਜ ਨੂੰ ਬਹੁਤ ਨਜ਼ਦੀਕ ਤੋਂ ਵਾਚਿਆ ਹੈ ਪਰ ਕਪੂਰਥਲਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੀ ਪ੍ਰਤੀਬੱਧਤਾ ਤੇ ਅਨੁਸ਼ਾਸਨ ਤੋਂ ਉਹ ਬੇਹੱਦ ਪ੍ਰਭਾਵਿਤ ਹੋਏ ਹਨ। ਉਨ੍ਹਾਂ ਪ੍ਰਸ਼ਾਸਨ ਵੱਲੋਂ ਬਾਰ ਐਸੋਸੀਏਸ਼ਨ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਜ਼ਿਲਾ ਤੇ ਸੈਸ਼ਨ ਜੱਜ ਆਰ. ਐੱਸ. ਰਾਏ ਨੇ ਵੀ ਜ਼ਿਲਾ ਬਾਰ ਐਸੋਸੀਏਸ਼ਨ ਨੂੰ ਜਮਹੂਰੀ ਢੰਗ ਨਾਲ ਕਰਵਾਈਆਂ ਗਈਆਂ ਚੋਣਾਂ ਲਈ ਵਧਾਈ ਦਿੱਤੀ ਤੇ ਬੈਂਚ ਤੇ ਬਾਰ ਵਿਚਾਲੇ ਮਜ਼ਬੂਤ ਰਿਸ਼ਤਿਆਂ ਲਈ ਨੁਕਤੇ ਸਾਂਝੇ ਕੀਤੇ। ਬਾਰ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਜੇ. ਜੇ. ਐੱਸ. ਅਰੋੜਾ ਨੇ ਨਿਆਇਕ, ਸਿਵਲ ਤੇ ਪੁਲਸ ਪ੍ਰਸ਼ਾਸਨ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ ਤੇ ਆਪਣੀ ਟੀਮ ਨਾਲ ਜਾਣ-ਪਹਿਚਾਣ ਕਰਵਾਈ। 
ਇਸ ਮੌਕੇ ਵਧੀਕ ਸੈਸ਼ਨ ਜੱਜ ਗੁਰਦਰਸ਼ਨ ਕੌਰ ਧਾਲੀਵਾਲ, ਸਚਿਨ ਸ਼ਰਮਾ ਤੇ ਮੁਨੀਸ਼ ਅਰੋੜਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਮੈਡਮ ਹਰਪ੍ਰੀਤ ਕੌਰ, ਸੀ. ਜੇ. ਐੱਮ. ਸੁਮਿਤ ਮੱਕੜ, ਏ. ਸੀ. ਜੇ. ਐੱਮ. ਮਨਪ੍ਰੀਤ ਕੌਰ, ਜੇ. ਐੱਮ. ਆਈ. ਸੀ. ਮੈਡਮ ਪੂਨਮ ਕਸ਼ਿਅਪ, ਮੈਡਮ ਰਿੰਕੀ ਬਹਿਲ, ਮੈਡਮ ਪ੍ਰਿਅੰਕਾ ਸ਼ਰਮਾ, ਚੇਅਰਮੈਨ ਸਥਾਈ ਲੋਕ ਅਦਾਲਤ ਮੈਡਮ ਮੰਜੂ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐੱਸ. ਪੀ. ਜਸਕਿਰਨਜੀਤ ਸਿੰਘ ਤੇ ਜਗਜੀਤ ਸਿੰਘ ਸਰੋਆ, ਜ਼ਿਲਾ ਅਟਾਰਨੀ ਮਨੋਜ ਸੱਭਰਵਾਲ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।