ਡਰੱਗ ਇੰਸਪੈਕਟਰ ਸਣੇ ਪੁਲਸ ਵੱਲੋਂ ਕੈਮਿਸਟਾਂ ਦੀ ਚੈਕਿੰਗ ਤੋਂ ਭੜਕੇ ਦਵਾਈ ਵਿਕ੍ਰੇਤਾਵਾਂ ਨੇ ਲਾਇਆ ਜਾਮ

10/27/2021 3:35:51 PM

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਮੰਗਲਵਾਰ ਪੁਲਸ ਵੱਲੋਂ ਕੈਮਿਸਟਾਂ ਦੀਆਂ ਦੁਕਾਨਾਂ ਦੀ ਅਚਨਚੇਤੀ ਜਾਂਚ ਕੀਤੇ ਜਾਣ ਦੇ ਵਿਰੋਧ ’ਚ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਨਵਾਂਸ਼ਹਿਰ ਦਾ ਚੰਡੀਗੜ੍ਹ ਚੌਂਕ ਵਿਖੇ ਟ੍ਰੈਫਿਕ ਜਾਮ ਲਗਾ ਦਿੱਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਮੇਸ਼ ਪੁਰੀ ਨੇ ਦੱਸਿਆ ਕਿ ਸੀ. ਆਈ .ਏ. ਸਟਾਫ਼ ਦੀ ਪੁਲਸ ਵੱਲੋਂ ਆਪਣੀ ਪੂਰੀ ਵਰਦੀ ਵਿਚ ਜਿਸ ਤਰ੍ਹਾਂ ਕੈਮਿਸਟ ਦੁਕਾਨਾਂ ਨੂੰ ਜਾਂਚਿਆਂ ਜਾ ਰਿਹਾ ਹੈ, ਉਸ ਨਾਲ ਕੈਮਿਸਟਾਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਅਨਿਯਮਤਤਾ ਨੂੰ ਜਾਂਚਣ ਲਈ ਵੱਖਰਾ ਮਹਿਕਮਾ ਸਰਕਾਰ ਵੱਲੋਂ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਡਰੱਗ ਇੰਸਪੈਕਟਰ ਆਪਣੀ ਰੁਟੀਨ ਚੈਕਿੰਗ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਦੇ ਕੋਲ ਇਸ ਤਰ੍ਹਾਂ ਦੇ ਹੱਕ ਨਹੀਂ ਹਨ ਕਿ ਉਹ ਕੈਮਿਸਟਾਂ ਦੀਆਂ ਦੁਕਾਨਾਂ ਦੀ ਸਿੱਧੇ ਤੌਰ ’ਤੇ ਜਾਂਚ ਕਰਨ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਵੀ ਜ਼ਿਲ੍ਹਾ ਕੈਮਿਸਟਾਂ ਦੀ ਭੂਮਿਕਾ ਸਮਾਜ ਪ੍ਰਤੀ ਜਿੱਥੇ ਸਲਾਘਾਯੋਗ ਰਹੀ ਹੈ ਤਾਂ ਉੱਥੇ ਹੀ ਸਰਕਾਰ ਦੇ ਹੁਕਮਾਂ ’ਤੇ ਕੈਮਿਸਟਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਕੇ ਹੋਏ ਲੋਕਾਂ ਦੀ ਸੇਵਾ ਕੀਤੀ ਹੈ।
ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਤੰਗ ਪ੍ਰੇਸ਼ਾਨ ਕਰਨ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਭਵਿੱਖ ਵਿਚ ਅਜਿਹੀ ਕਾਰਵਾਈ ਨਾ ਕਰਨ ਸਬੰਧੀ ਲਿਖਤ ਤੌਰ ’ਤੇ ਭਰੋਸਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਨੇ ਅਜਿਹਾ ਠੋਸ ਵਿਸ਼ਵਾਸ ਨਹੀਂ ਦਿੱਤਾ ਤਾਂ ਬੁੱਧਵਾਰ ਨੂੰ ਜ਼ਿਲੇ ਭਰ ਦੇ ਕੈਮਿਸਟ ਆਪਣੇ ਕਾਰੋਬਾਰ ਬੰਦ ਰੱਖ ਕੇ ਪੁਲਸ ਪ੍ਰਸ਼ਾਸਨ ਖਿਲਾਫ ਰੋਸ ਧਰਨੇ ਆਯੋਜਿਤ ਕਰਨਗੇ। ਕੈਮਿਸਟਾਂ ਵੱਲੋਂ ਕਰੀਬ ਸਾਢੇ 5 ਵਜੇ ਚੰਡੀਗੜ੍ਹ ਚੌਂਕ ਵਿਖੇ ਜਾਮ ਲਗਾਇਆ ਗਿਆ, ਜੋ ਖਬਰ ਲਿਖੇ ਜਾਣ ਤਕ ਜਾਰੀ ਸੀ।

ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

PunjabKesari

ਕੀ ਕਹਿੰਦੇ ਹਨ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਰਾਣਾ
ਜਦੋਂ ਇਸ ਬਾਰੇ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਰਾਣਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਸਰਚ ਆਪ੍ਰੇਸ਼ਨ ਚਲ ਰਹਾ ਹੈ। ਉਨ੍ਹਾਂ ਅੱਜ ਨਵਾਂਸ਼ਹਿਰ ਵਿਖੇ ਦੁਕਾਨਾਂ ’ਤੇ ਅਚਨਚੇਤੀ ਜਾਂਚ ਕੀਤੀ ਸੀ, ਜਿਸ ਵਿਚ ਕੋਈ ਇਤਰਾਜਯੋਗ ਦਵਾਈ ਨਹੀਂ ਮਿਲੀ ਹੈ।

ਕੀ ਕਹਿੰਦੇ ਹਨ ਐੱਸ. ਐੱਸ. ਪੀ. ਕੰਵਰਦੀਪ ਕੌਰ
ਇਸ ਸਬੰਧ ’ਚ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਭਰ ਵਿਚ ਪਿਛਲੇ ਤਿੰਨ ਦਿਨ੍ਹਾਂ ਤੋਂ ਸਰਚ ਆਪ੍ਰੇਸ਼ਨ ਚਲ ਰਹੇ ਹਨ। ਹਾਟ ਪਿੰਡਾਂ ਸਮੇਤ ਘਰਾਂ ਦੇ ਆਪ੍ਰੇਸ਼ਨ ਦੇ ਨਾਲ ਨਾਲ ਪੁਲਸ ਨੂੰ ਮਿਲ ਰਹੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਵੀ ਪਿੰਡਾਂ ਸਮੇਤ ਹੋਰ ਥਾਵਾਂ ’ਤੇ ਸਰਚ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਅਜਿਹੇ ਸਰਚ ਡਰੱਗ ਇੰਸਪੈਕਟਰ ਵੱਲੋਂ ਕੀਤੇ ਜਾ ਰਹੇ ਹਨ ਜਿਸ ਵਿਚ ਪੁਲਸ ਉਨ੍ਹਾਂ ਅਸਿਸਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੈਮਿਸਟ ਨੂੰ ਨਾਜਾਇਜ਼ ਤੰਗ ਨਹੀਂ ਕੀਤਾ ਜਾਵੇਗਾ, ਪਰ ਜੇਕਰ ਕੋਈ ਕਿਸੇ ਵੀ ਤਰ੍ਹਾਂ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਖਿਲਾਫ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

PunjabKesari

ਲੋਕਾਂ ਨੂੰ ਹੋਈ ਟ੍ਰੈਫਿਕ ਜਾਮ ਤੋਂ ਪ੍ਰੇਸ਼ਾਨੀ
ਕੈਮਿਸਟਾਂ ਵੱਲੋਂ ਕੀਤੇ ਗਏ ਜਾਮ ਨੂੰ ਲੈ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਇਸ ਦੌਰਾਨ ਸਕੂਟੀ ਸਵਾਰ ਇਕ ਲੜਕੀ ਅਤੇ ਲੜਕੀ ਦੀ ਪ੍ਰਦਰਸ਼ਨਕਾਰੀਆਂ ਦੇ ਨਾਲ ਤਿੱਖੀ ਬਹਿਸ ਵੀ ਵੇਖੀ ਗਈ। ਸੋਸ਼ਲ ਐਕਟਾਵਿਸਟ ਪਰਮਿੰਦਰ ਕਿੱਤਨਾ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਕਿਸੇ ਵੀ ਦੂਜੇ ਵਿਅਕਤੀ ਨੂੰ ਇਸ ਸਬੰਧੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ। ਉਚੇਚੇ ਤੌਰ ’ਤੇ ਸਿੱਖਿਅਤ ਵਰਗ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵੱਧ ਹੁੰਦੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News