ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੁਲਸ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ

05/30/2022 4:37:06 PM

ਜਲੰਧਰ (ਹਰਿੰਦਰ ਚੋਪੜਾ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਧਿਕਾਰੀਆਂ ਨੇ ਪੁਲਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਕਾਂਗਰਸ ਕਮੇਟੀ ਨੇ ਧਰਨੇ ਤੋਂ ਬਾਅਦ ਪੰਜਾਬ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਖ਼ਿਲਾਫ਼ ਮੰਗ-ਪੱਤਰ ਵੀ ਸੌਂਪਿਆ। ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੌਂਦ ਫਾਇਰ ਕੀਤੇ ਸਨ, ਜਿਸ ’ਚ ਸਿੱਧੂ ਦੇ ਲੱਗਭਗ 20 ਗੋਲ਼ੀਆਂ ਲੱਗੀਆਂ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

Manoj

This news is Content Editor Manoj