ਜ਼ਿਲ੍ਹਾ ਸਿਹਤ ਅਸਫ਼ਰ ਨੇ ਟਾਂਡਾ ਦੇ ਵੱਖ-ਵੱਖ ਥਾਵਾਂ ਤੋਂ 10 ਖਾਣ-ਪੀਣ ਵਾਲੇ ਪਦਾਰਥਾਂ ਦੇ ਭਰੇ ਸੈਂਪਲ

04/29/2021 4:45:52 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਸੂਬਾ ਸਰਕਾਰ ਦੇ ਅਹਿਮ ਪ੍ਰੋਗਰਾਮ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਮਿਲਾਵਟਖੋਰੀ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਨੇ ਅੱਜ ਟਾਂਡਾ ਅਤੇ ਅੱਡਾ ਸਰਾਂ ਦੇ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰਦਿਆਂ 10 ਖਾਣ-ਪੀਣ ਵਾਲੇ ਪਦਾਰਥਾਂ/ਵਸਤਾਂ ਗੁਲਾਬ ਜਾਮਣ, ਕਲਾਕੰਦ, ਸਰੋ, ਸਾਬੂਦਾਨਾ, ਘਿਉ, ਵੇਰਕਾ ਦੇ ਉਤਪਾਦ, ਫਰੂਟ ਡਰਿੰਕ ਦੇ ਸੈਂਪਲ ਭਰੇ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

PunjabKesari

ਟਾਂਡਾ ਦੇ ਸੰਦੀਪ ਸਵੀਟ ਸ਼ਾਪ, ਗਣੇਸ਼ ਬੇਕਰੀ ਅੱਡਾ ਸਰਾਂ ਆਦਿ ਸਥਾਨਾਂ ਵਿਖੇ ਸੈਂਪਲ ਲੈਣ ਉਪਰੰਤ ਡਾ. ਲਖਵੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸ਼ੁੱਧ, ਸਾਫ਼-ਸੁੱਥਰਾ ਅਤੇ ਸਿਹਤਮੰਦ ਖਾਣ-ਪੀਣ ਵਾਲੇ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਨਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ, ਜਿਸ ਤਹਿਤ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਖੇ ਪਰਖ ਲਈ ਭੇਜੇ ਜਾ ਰਹੇ ਹਨ।

ਇਹ ਵੀ ਪੜ੍ਹੋ :  ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

PunjabKesari
ਲੋਕਾਂ ਨੂੰ ਖਾਣ-ਪੀਣ ਵਾਲੇ ਮਿਆਰੀ ਅਤੇ ਸ਼ੁੱਧ ਪਦਾਰਥਾਂ ਪ੍ਰਤੀ ਪੂਰੀ ਸੁਹਿਰਦਤਾ ਵਿਖਾਉਣ ਦੀ ਅਪੀਲ ਕਰਦਿਆਂ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਿਹਤ ਸੰਕਟ ਦੇ ਸਮੇਂ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਚੈਕਿੰਗ ਦਾ ਮਕਸਦ ਕੋਈ ਡਰ ਜਾਂ ਸਹਿਮ ਦਾ ਮਾਹੌਲ ਪੈਦਾ ਕਰਨਾ ਨਹੀਂ ਸਗੋਂ ਲੋਕਾਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਉਤਸ਼ਾਹਤ ਕਰਨਾ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਸੈਨਪਿੰਗ ਦੌਰਾਨ ਡਾ. ਲਖਵੀਰ ਸਿੰਘ ਨਾਲ ਫੂਡ ਸੇਫਟੀ ਅਫ਼ਸਰ ਰਮਨ ਵਿਰਦੀ, ਪਰਮਜੀਤ ਸਿੰਘ  ਤੋਂ ਇਲਾਵਾ ਰਾਮ ਲੁਭਾਇਆ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਜ਼ਰੂਰੀ ਵਸਤਾਂ ਦੇ ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ, ਡੀ. ਸੀ. ਨੇ ਦਿੱਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News