ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸਜਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਮਹਾਨ ਨਗਰ ਕੀਰਤਨ

02/02/2021 11:12:49 AM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ,ਜਸਵਿੰਦਰ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਜਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਨਗਰ ਕੀਰਤਨ ਸਬੰਧੀ  ਵੱਖ-ਵੱਖ ਪਿੰਡਾਂ ਦੀ ਬਣਾਈ ਹੋਈ ਸਾਂਝੀ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਖਾਨਪੁਰ ਵਿਖੇ ਹੋਈ। ਕਮੇਟੀ ਪ੍ਰਧਾਨ ਤੀਰਥ ਸਿੰਘ ਮੂਨਕਾਂ ਦੀ ਅਗਵਾਈ ਵਿਚ ਹੋਈ।

ਇਸ ਮੀਟਿੰਗ ਦੌਰਾਨ ਅਮਰਜੀਤ ਸਿੰਘ ਮੂਨਕਾਂ, ਸਰਪੰਚ ਬਲਜੀਤ ਸਿੰਘ ,ਅਮਰਜੀਤ ਕਲਸੀਆਂ, ਰਣਜੀਤ ਸਿੰਘ ਰਾਜਪੁਰ, ਸਰਬਜੀਤ ਸਿੰਘ, ਕਰਨੈਲ ਸਿੰਘ, ਹਜ਼ਾਰਾ ਸਿੰਘ, ਗਗਨਦੀਪ ਕਲਸੀਆ, ਹੈਪੀ ਰਲਹਣ, ਪਰਸ਼ੋਤਮ ਰਲਹਣ ਹਰਪ੍ਰੀਤ ਕਲਸੀ ਅਤੇ ਹੋਰਨਾਂ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਤੀਰਥ ਸਿੰਘ ਮੂਨਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪਿੰਡ ਮੂਨਕ ਖੁਰਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਜਾਵੇਗਾ। ਨਗਰ ਕੀਰਤਨ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਸ੍ਰੀ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮੂਨਕ ਖੁਰਦ ਤੋਂ ਆਰੰਭ ਹੋ ਪਿੰਡ ਲੋਧੀ ਚੱਕ, ਰਾਜਪੁਰ ,ਗਹੋਤ, ਬੋਦਲ ਕੋਟਲੀ ,ਝੱਜੀ ਪਿੰਡ ,ਚੱਤੋਵਾਲ ,ਬਗੋਲ ਖੁਰਦ, ਸੋਹੀਆਂ ,ਦਰਗਾਹੇੜੀ, ਕੁਰਾਲਾ ਖੁੱਡਾ,  ਰਲਹਣਾ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ,ਬੋਲੇਵਾਲ ਤੇ  ਮੂਨਕ  ਕਲਾਂ ਤੋਂ ਹੁੰਦਾ ਹੋਇਆ ਸੰਪੰਨ ਹੋਵੇਗਾ।


Aarti dhillon

Content Editor

Related News