ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ’ਚ ਮੋਬਾਇਲ ਫੋਨ ਦੀ ਵਰਤੋਂ ਨਹੀਂ: ਜ਼ਿਲ੍ਹਾ ਮੈਜਿਸਟ੍ਰੇਟ

Thursday, May 28, 2026 - 02:46 PM (IST)

ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ’ਚ ਮੋਬਾਇਲ ਫੋਨ ਦੀ ਵਰਤੋਂ ਨਹੀਂ: ਜ਼ਿਲ੍ਹਾ ਮੈਜਿਸਟ੍ਰੇਟ

ਰੂਪਨਗਰ (ਵਿਜੇ ਸ਼ਰਮਾ)- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲੇ ਵਿੱਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰ ਸਰਕਾਰੀ ਕਾਲਜ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ ਸ਼੍ਰੀ ਚਮਕੌਰ ਸਾਹਿਬ, ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ, ਸਕੂਲ ਆਫ ਐਮੀਂਨਸ ਸ੍ਰੀ ਕੀਰਤਪੁਰ ਸਾਹਿਬ ਅਤੇ ਸਕੂਲ ਆਫ ਐਮੀਂਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ) ਨੰਗਲ ਦੇ ਅੰਦਰ ਮੋਬਾਇਲ ਫੋਨ ਲਿਜਾਣਾ/ਰੱਖਣ/ਵਰਤੋਂ ਕਰਨ ’ਤੇ ਸਰਕਾਰੀ ਤੌਰ ’ਤੇ ਚੋਣ ਨਤੀਜਿਆਂ ਦੇ ਐਲਾਨ ਹੋਣ ਤੱਕ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨਰ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਗਈਆਂ ਸਨ ਅਤੇ ਜ਼ਿਲਾ ਰੂਪਨਗਰ ਵਿਖੇ ਇਨ੍ਹਾਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲੇ ਵਿਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰਾਂ ਵਿਖ਼ੇ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਜ਼ਰੂਰੀ ਹੈ ਤਾਂ ਜੋ ਜ਼ਿਲਾ ਰੂਪਨਗਰ ਦੀ ਹਦੂਦ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾ ਦੀਆਂ ਚੋਣਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਸਕੇ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਊਟਿੰਗ ਹਾਲ ਵਿਚ ਮੋਬਾਇਲ ਫੋਨ ਲਿਜਾਣ ਦੀ ਇਜ਼ਾਜਤ ਹੈ, ਉਨ੍ਹਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News