ਕਰਫਿਊ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Monday, Jul 20, 2020 - 03:44 PM (IST)

ਨਵਾਂਸ਼ਹਿਰ (ਤ੍ਰਿਪਾਠੀ)— ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੀ ਹੁਕਮਾਂ ਦੀ ਉਲੰਘਣਾ ਦੇ ਮਾਮਲਿਆਂ 'ਚ 5 ਵਿਅਕਤੀਆਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਹਨ। ਥਾਣਾ ਸਿਟੀ ਬੰਗਾ ਵਿਖੇ ਤਾਇਨਾਤ ਐੱਸ. ਆਈ. ਸੋਢੀ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਹ ਪੂੰਨੀਆਂ ਫਾਟਕ ਬੰਗਾ ਪੁੱਜੇ ਤਾਂ ਪੁਲਸ ਮੁਖਬਰ ਖਾਸ ਦੀ ਸੂਚਨਾ ਦੇ ਆਧਾਰ 'ਤੇ ਕਰਿਆਨੇ ਦੀ ਦੁਕਾਨ ਖੋਲ ਕੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਹਰੀਰਾਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਔੜ ਦੀ ਪੁਲਸ ਨੇ ਰਾਤ ਸਵਾ 10 ਵਜੇ ਬਿਨ੍ਹਾਂ ਮਾਸਕ ਪਾਏ ਘੁੰਮ ਰਹੇ ਜਸਵਿੰਦਰ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਬੰਗਾ ਦੀ ਪੁਲਸ ਨੇ ਰਾਤ 10 ਵਜੇ ਤੋਂ ਬਾਅਦ ਬਿਨਾਂ ਵਜ੍ਹਾ ਘਰ ਤੋਂ ਬਾਹਰ ਘੁੰਮਣ ਵਾਲੇ ਸੰਦੀਪ ਆਨੰਦ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇਗੀ ਭਾਰਤ ਦੀ ਪਹਿਲੀ ਦਿਵਿਆਂਗ ਪੰਜਾਬਣ, ਕੈਪਟਨ ਨੇ ਦਿੱਤੀ ਸ਼ਾਬਾਸ਼ੀ

ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਰਾਤ ਕਰਫਿਊ ਦੀ ਉਲੰਘਣਾ ਕਰਨ ਵਾਲੇ ਹਰੀਨਾਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਬਲਾਚੌਰ ਦੀ ਪੁਲਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਕਾਕਾ ਸਿੰਘ ਖਿਲਾਫ ਧਾਰਾ 188,269 ਅਤੇ 27 ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਵਾਲੇ ਅਣਪਛਾਤਿਆਂ ਸਣੇ 7 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: 3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ

ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਚੰਡੀਗੜ੍ਹ ਚੌਂਕ ਵਿਖੇ ਮੌਜੂਦ ਸੀ ਕਿ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਜਮਹੂਰੀ ਅਧਿਕਾਰ ਸਭਾ ਨਵਾਂਸ਼ਹਿਰ ਦੇ ਜਸਵੀਰ ਦੀਪ, ਕੁਲਵਿੰਦਰ ਸਿੰਘ ਵੜ੍ਹੈਚ, ਬੂਟਾ ਸਿੰਘ, ਗੁਰਨੇਕ ਸਿੰਘ, ਬਲਜੀਤ ਸਿੰਘ, ਧਰਮਕੋਟ, ਪ੍ਰਵੀਨ ਨਵਾਂਸ਼ਹਿਰ, ਸਤਪਾਲ ਅਤੇ 10-12 ਅਣਪਛਾਤੇ ਲੋਕ ਪੰਜਾਬ ਸਰਕਾਰ ਖਿਲਾਫ ਇਕੱਠਤਾ ਕਰ ਰਹੇ ਹਨ, ਜਿਨ੍ਹਾਂ 'ਚੋਂ ਕੁੱਝ ਨੇ ਮਾਸਕ ਵੀ ਨਹੀਂ ਪਾਏ ਹੋਏ ਹਨ। ਥਾਣੇਦਾਰ ਨੇ ਦੱਸਿਆ ਕਿ ਅਣਪਛਾਤਿਆਂ ਸਣੇ ਉਪਰੋਕਤ ਲੋਕਾਂ ਖ਼ਿਲਾਫ਼ ਧਾਰਾ 188,269,270 ਅਤੇ 51 ਡਿਜਾਸਟਰ ਮੈਨਜਮੈਂਟ ਐਕਟ ਅਤੇ 03 ਐਪੀਡੈਮਿਕ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰੀਤਮ ਸਿੰਘ ਦੇ ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ, ਹਾਈਕੋਰਟ 'ਚ 'ਰਿਟ' ਕਰਨਗੇ ਦਾਇਰ


shivani attri

Content Editor

Related News