ਜ਼ਿਲ੍ਹਾ ਰੂਪਨਗਰ ''ਚ ਦੋ ਬੱਚਿਆਂ ਸਣੇ ਕੋਰੋਨਾ ਦੇ 20 ਨਵੇਂ ਮਾਮਲਿਆਂ ਦੀ ਪੁਸ਼ਟੀ

Monday, Dec 07, 2020 - 01:21 PM (IST)

ਜ਼ਿਲ੍ਹਾ ਰੂਪਨਗਰ ''ਚ ਦੋ ਬੱਚਿਆਂ ਸਣੇ ਕੋਰੋਨਾ ਦੇ 20 ਨਵੇਂ ਮਾਮਲਿਆਂ ਦੀ ਪੁਸ਼ਟੀ

ਰੂਪਨਗਰ (ਵਿਜੇ ਸ਼ਰਮਾ)— ਜ਼ਿਲ੍ਹਾ ਰੂਪਨਗਰ 'ਚ ਐਤਵਾਰ ਨੁੰ 1 ਕੋਰੋਨਾ ਪੀੜਤ ਮਹਿਲਾ ਮਰੀਜ਼ ਦੀ ਮੌਤ ਹੋ ਗਈ ਜਦਕਿ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਨ੍ਹਾਂ 'ਚ 2 ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ ਇਕ ਵਾਰ ਫਿਰ 200 ਤੋਂ ਪਾਰ ਹੋ ਗਿਆ ਹੈ ਅਤੇ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਅੰਕੜਾ ਵਧ ਕੇ 204 ਹੋ ਗਿਆ ਹੈ।

ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ 59 ਸਾਲਾ ਔਰਤ ਰੂਪਨਗਰ ਸ਼ਹਿਰ ਦੀ ਨਿਵਾਸੀ ਸੀ ਜੋ ਕਿ ਰਾਜਿੰਦਰਾ ਹਸਪਤਾਲ ਪਟਿਆਲਾ 'ਚ ਇਲਾਜ ਅਧੀਨ ਸੀ, ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਕੋਰੋਨਾ ਸੰਕਰਾਮਿਤ ਹੋਣ ਤੋਂ ਇਲਾਵਾ ਹਾਈ ਬਲੱਡ ਪ੍ਰੈਸ਼ਰ ਅਤੇ ਦੂਜੀਆਂ ਗੰਭੀਰ ਬੀਮਾਰੀਆਂ ਤੋਂ ਵੀ ਪੀੜਤ ਸੀ। ਉਨ੍ਹਾਂ ਦੱਸਿਆ ਕਿ ਇਸ ਮੌਤ ਦੇ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ ਵਧ ਕੇ 151 ਹੋ ਗਿਆ ਹੈ।

ਇਹ ਵੀ ਪੜ੍ਹੋ: ਕੰਗਨਾ ਰਣੌਤ ਦੇ ਵਿਵਾਦ 'ਤੇ ਬੋਲੇ ਖਹਿਰਾ, 'ਥੋੜੇ ਪੈਸਿਆਂ ਲਈ ਅਸ਼ਲੀਲ ਤੋਂ ਅਸ਼ਲੀਲ ਸੀਨ ਕਰਨ ਲਈ ਵੀ ਤਿਆਰ'

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਰੂਪਨਗਰ 'ਚ ਹੁਣ ਤੱਕ 83,768 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ 'ਚੋਂ 79,863 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ 1,633 ਦੀ ਰਿਪੋਰਟ ਅਜੇ ਪੈਂਡਿੰਗ ਹੈ ਜਦਕਿ ਸਿਹਤ ਵਿਭਾਗ ਦੁਆਰਾ ਅੱਜ ਵੀ 800 ਲੋਕਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 2,967 ਹੋ ਚੁੱਕਾ ਹੈ, ਜਿਨ੍ਹਾਂ ਵਿਚੋਂ 2,612 ਰਿਕਵਰ ਵੀ ਹੋ ਚੁੱਕੇ ਹਨ। ਜ਼ਿਲ੍ਹੇ 'ਚ ਪਾਜ਼ੇਟਿਵ ਪਾਏ ਗਏ 20 ਲੋਕਾਂ 'ਚ ਸਭ ਤੋਂ ਵੱਧ ਨੰਗਲ ਤੋਂ 7 ਅਤੇ 6 ਲੋਕ ਰੂਪਨਗਰ ਤੋਂ ਹਨ ਜਦਕਿ ਨੂਰਪੁਰਬੇਦੀ ਤੋਂ 4, ਮੋਰਿੰਡਾ ਤੋਂ 2 ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ 1 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚ ਨੂਰਪੁਰਬੇਦੀ ਖੇਤਰ ਤੋਂ 7 ਸਾਲਾ ਬੱਚਾ ਅਤੇ 11 ਸਾਲਾ ਬੱਚੀ ਵੀ ਸ਼ਾਮਲ ਹੈ। ਇਸ ਦੌਰਾਨ ਰਾਹਤ ਦੀ ਖ਼ਬਰ ਹੈ ਕਿ ਅੱਜ ਕੋਰੋਨਾ ਪੀੜਤ 6 ਲੋਕਾਂ ਨੂੰ ਰਿਕਵਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮਾਂ ਦੀ ਘਟੀਆ ਹਰਕਤ: 2 ਸਾਲ ਦੀ ਮਾਸੂਮ ਬੱਚੀ ਮੰਦਿਰ 'ਚ ਛੱਡੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਕੋਰੋਨਾ ਅਪਡੇਟ
ਕੁੱਲ ਕੇਸ- 2967
ਐਕਟਿਵ ਕੇਸ-204
ਰਿਕਵਰ ਕੇਸ-2612
ਮੌਤਾਂ -151
ਇਹ ਵੀ ਪੜ੍ਹੋ: ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪੇ ਵੀ ਹੋਏ ਹੈਰਾਨ


author

shivani attri

Content Editor

Related News