ਡੀ. ਸੀ. ਪੀ. ਨਰੇਸ਼ ਡੋਗਰਾ ਵੱਲੋਂ ਅਚਨਚੇਤ ਸੈਸ਼ਨ ਕੋਰਟ ਕੰਪਲੈਕਸ ਦੀ ਸੁਰੱਖਿਆ ਦਾ ਜਾਇਜ਼ਾ

07/21/2022 3:09:05 PM

ਜਲੰਧਰ (ਜਤਿੰਦਰ, ਭਾਰਦਵਾਜ, ਸ਼ੋਰੀ)- ਜ਼ਿਲ੍ਹਾ ਸੈਸ਼ਨ ਕੋਰਟ ਕੰਪਲੈਕਸ ’ਚ ਬੀਤੇ ਦਿਨ ਨਰੇਸ਼ ਡੋਗਰਾ ਡੀ. ਸੀ. ਪੀ. ਸੁਰੱਖਿਆ ਅਤੇ ਏ. ਸੀ. ਪੀ. ਅਸ਼ਵਨੀ ਅੱਤਰੀ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਅਤੇ ਕਮਾਂਡੋ ਦੇ ਜਵਾਨਾਂ ਸਮੇਤ ਸੈਸ਼ਨ ਕੋਰਟ ਕੰਪਲੈਕਸ ’ਚ ਅਚਾਨਕ ਦੌਰਾ ਕਰ ਕੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਅਦਾਲਤ ਕੰਪਲੈਕਸ ’ਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਅਦਾਲਤ ’ਚ ਦੋਸ਼ੀਆਂ ਦੀ ਪੇਸ਼ੀ ਦੌਰਾਨ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਤੇ ਸਵੇਰੇ ਭਾਰੀ ਪੁਲਸ ਫੋਰਸ ਅਤੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਤਾਇਨਾਤੀ ਨੂੰ ਵੇਖਦੇ ਹੋਏ ਅਜਿਹਾ ਪ੍ਰਤੀਤ ਹੋ ਰਿਹਾ ਸੀ ਕਿ ਜਿਵੇਂ ਕਿਸੇ ਖ਼ਤਰਨਾਕ ਗੈਂਗਸਟਰਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਣਾ ਹੈ, ਉੱਥੇ ਬਖ਼ਸ਼ੀਖਾਨੇ ਦੀ ਸੁਰੱਖਿਆ ’ਚ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਉੱਥੇ ਆਣ ਜਾਣ ਵਾਲਿਆਂ ਦੀ ਸਖਤੀ ਨਾਲ ਜਾਂਚ ਕੀਤੀ ਜਾਵੇ।

ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਮਨੂੰ ਤੇ ਜਗਰੂਪ ਰੂਪਾ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਜਾਣੋ ਕਦੋਂ ਕੀ-ਕੀ ਹੋਇਆ

PunjabKesari

ਥਾਣਾ ਡਿਵੀਜ਼ਨ ਨੰ. 4 ਦੇ ਮੁਖੀ ਕਮਲਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਦੀ ਸੁਰੱਖਿਆ ਸਬੰਧੀ ਚੈਕਿੰਗ
ਇਸ ਦੇ ਨਾਲ ਹੀ ਅੱਜ ਸਵੇਰੇ ਸਿਵਲ ਹਸਪਤਾਲ ਜਲੰਧਰ ਵਿਖੇ ਥਾਣਾ ਡਿਵੀਜ਼ਨ ਨੰ. 4 ਦੇ ਥਾਣਾ ਮੁਖੀ ਕਮਲਜੀਤ ਸਿੰਘ ਨੇ ਭਾਰੀ ਪੁਲਸ ਫੋਰਸ ਸਮੇਤ ਕੰਟੀਨ ’ਚ ਚੈਕਿੰਗ ਕੀਤੀ। ਇਸ ਦੇ ਨਾਲ ਹੀ ਐਮਰਜੈਂਸੀ ਵਾਰਡ ’ਚ ਵੀ ਸੁਰੱਖਿਆ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਕਿਹਾ ਕਿ ਮਾਨਯੋਗ ਪੁਲਸ ਕਮਿਸ਼ਨਰੇਟ ਦੇ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ’ਚ ਭੈੜੇ ਅਨਸਰਾਂ ਤੇ ਸ਼ਰਾਰਤੀ ਵਿਅਕਤੀਆਂ ਵਿਰੁੱਧ ਵੀ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਇਸੇ ਤਰ੍ਹਾਂ ਅੱਜ ਸਵੇਰੇ ਤੋਂ ਹੀ ਭਾਰੀ ਪੁਲਸ ਫੋਰਸ ਸਮੇਤ ਜਲੰਧਰ ਰੇਲਵੇ ਸਟੇਸ਼ਨ ਦਾ ਵੀ ਪੁਲਸ ਅਧਿਕਾਰੀਆਂ ਨੇ ਦੌਰਾ ਕਰ ਉਥੋਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਤੇ ਸ਼ੱਕੀ ਵਿਅਕਤੀਆਂ ਅਤੇ ਵੈਂਡਰਾਂ ਦੀਆਂ ਰੇਹੜੀਆਂ ਦੀ ਵੀ ਚੈਕਿੰਗ ਵੀ ਕੀਤੀ ਗਈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾਤਲਾਂ ਨੂੰ ਪੁਲਸ ਨੇ ਇੰਝ ਪਾਇਆ ਸੀ ਘੇਰਾ, ਚਸ਼ਮਦੀਦਾਂ ਨੇ ਬਿਆਨ ਕੀਤਾ ਐਨਕਾਊਂਟਰ ਦਾ ਮੰਜ਼ਰ 

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News