ਸਜ਼ਾ ਸੁਣਨ ਤੋਂ ਬਾਅਦ ਅਦਾਲਤ ’ਚੋਂ ਫਰਾਰ ਹੋਏ ਲੁਟੇਰੇ ਨੂੰ 24 ਘੰਟਿਆਂ ਵਿਚ ਕੀਤਾ ਗ੍ਰਿਫ਼ਤਾਰ

01/28/2021 5:56:23 PM

ਕਪੂਰਥਲਾ (ਭੂਸ਼ਣ/ਮਲਹੋਤਰਾ)- ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਲੁੱਟ ਦੇ ਮਾਮਲੇ ’ਚ ਗ੍ਰਿਫ਼ਤਾਰ ਇਕ ਮੁਲਜ਼ਮ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਜਦੋਂ 10 ਸਾਲ ਦੀ ਕੈਦ ਸੁਣਾਈ ਗਈ ਤਾਂ ਦੋਸ਼ੀ ਅਦਾਲਤ ’ਚੋਂ  ਫਰਾਰ ਹੋ ਗਿਆ, ਜਿਸ ਨੂੰ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਕਾਫ਼ੀ ਮਿਹਨਤ ਤੋਂ ਬਾਅਦ 24 ਘੰਟਿਆਂ ’ਚ ਹੀ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ

ਜਾਣਕਾਰੀ ਅਨੁਸਾਰ ਦਰਜ ਐੱਫ. ਆਈ. ਆਰ. ਨੰਬਰ 38 ਮਿਤੀ 31 ਮਈ 2019 ਧਾਰਾ 379ਬੀ ਤਹਿਤ ਥਾਣਾ ਢਿਲਵਾਂ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 2 ਮੁਲਜ਼ਮਾਂ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਮਨਸੂਰਵਾਲ ਥਾਣਾ ਢਿੱਲਵਾਂ ਅਤੇ ਗੁਰਪ੍ਰੀਤ ਸਿੰਘ ਉਰਫ਼ ਤੋਰੀ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਮਨਸੂਰਵਾਲ ਥਾਣਾ ਢਿਲਵਾਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ੀ ਲਈ ਲਿਆਂਦਾ ਗਿਆ ਸੀ। 

ਅਦਾਲਤ ਨੇ ਸਤਨਾਮ ਸਿੰਘ ਉਰਫ਼ ਸੱਤਾ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਤੋਰੀ ਨੂੰ ਲੁੱਟ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਇਸ ਦੌਰਾਨ ਦੋਸ਼ੀ ਸਤਨਾਮ ਸਿੰਘ ਉਰਫ਼ ਸੱਤਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਦਿਆਲ ਸਿੰਘ ਚੌਕੀ ਇੰਚਾਰਜ ਸਾਇੰਸ ਸਿਟੀ ਪੂਰਨ ਚੰਦ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਪੁਲਸ ਟੀਮ ਨਾਲ ਫਰਾਰ ਮੁਲਜ਼ਮ ਸਤਨਾਮ ਸਿੰਘ ਉਰਫ ਸੱਤਾ ਦੀ ਗ੍ਰਿਫਤਾਰੀ ਲਈ ਕਈ ਥਾਂ ਛਾਪੇਮਾਰੀ ਕੀਤੀ। ਇਸ ਦੌਰਾਨ ਮੁਖਬਰ ਦੀ ਸੂਚਨਾ ’ਤੇ ਦੋਸ਼ੀ ਸਤਨਾਮ ਸਿੰਘ ਉਰਫ਼ ਸੱਤਾ ਨੂੰ ਕਪੂਰਥਲਾ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਮੁਲਜ਼ਮ ਨੂੰ ਥਾਣਾ ਢਿੱਲਵਾਂ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ

shivani attri

This news is Content Editor shivani attri