ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Thursday, Sep 19, 2024 - 04:56 PM (IST)
ਜਲੰਧਰ (ਖੁਰਾਣਾ)– ਸੰਤੋਖਪੁਰਾ ਵਾਸੀਆਂ ਵੱਲੋਂ ਪਾਣੀ ਨਾ ਮਿਲਣ ਕਰਕੇ ਨਿਗਮ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਜਦੋਂ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ, ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਰੇਟਰੀ ਅਤੇ ਲੋਕਲ ਬਾਡੀਜ਼ ਦੇ ਪ੍ਰਿੰਸੀਪਲ ਸੈਕਰੇਟਰੀ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ. ਐੱਮ. ਆਈ. ਡੀ. ਸੀ. ਦੇ ਸਭ ਵੱਡੇ ਅਫ਼ਸਰ, ਚੀਫ਼ ਇੰਜੀ. ਅਸ਼ਵਨੀ ਚੌਧਰੀ ਅਤੇ ਜਲੰਧਰ ਨਿਗਮ ਦੇ ਕਮਿਸ਼ਨਰ ਸਮੇਤ ਸਭ ਅਧਿਕਾਰੀ ਜਦੋਂ ਸ਼ਹਿਰ ਦੇ ਹਾਲਤ ’ਤੇ ਚਰਚਾ ਕਰਨ ਲਈ ਬੈਠਕਾਂ ਵਿਚ ਬਿਜ਼ੀ ਸਨ, ਉਦੋਂ ਜਲੰਧਰ ਨਗਰ ਨਿਗਮ ਦੀ ਕਾਰਗੁਜ਼ਾਰੀ ਵਿਰੁੱਧ ਬਹੁਤ ਵੱਡਾ ਧਰਨਾ ਲੱਗਾ ਹੋਇਆ ਸੀ।
ਇਹ ਵੀ ਪੜ੍ਹੋ- ਜਲੰਧਰ-ਪਠਾਨਕੋਟ ਹਾਈਵੇਅ 'ਤੇ ਵੱਡਾ ਹਾਦਸਾ, ਪੰਜਾਬ ਰੋਡਵੇਜ਼ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ
ਜ਼ਿਕਰਯੋਗ ਹੈ ਕਿ ਸੰਤੋਖਪੁਰਾ ਵਾਸੀਆਂ ਨੇ ਗੁੱਸੇ ਵਿਚ ਆ ਕੇ ਕਿਸ਼ਨਪੁਰਾ-ਲੰਮਾ ਪਿੰਡ ਚੌਂਕ ਦੀ ਮੇਨ ਰੋਡ ਨੂੰ ਜਾਮ ਕਰ ਦਿੱਤਾ। ਧਰਨੇ ਵਿਚ ਸੈਂਕੜੇ ਔਰਤਾਂ, ਬੱਚੇ ਅਤੇ ਮਰਦ ਸ਼ਾਮਲ ਹੋਏ। ਇਨ੍ਹਾਂ ਵਿਚੋਂ ਕਈਆਂ ਨੇ ਆਪਣੇ ਹੱਥਾਂ ਵਿਚ ਖਾਲੀ ਬਾਲਟੀਆਂ ਫੜੀਆਂ ਹੋਈਆਂ ਸਨ। ਹਲਕਾ ਵਾਸੀਆਂ ਨੇ ਦੱਸਿਆ ਕਿ ਪੂਰੇ ਇਲਾਕੇ ਵਿਚ ਪਿਛਲੇ ਲਗਭਗ 3 ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਹੁਣ ਤਾਂ ਮੋਟਰ ਖਰਾਬ ਹੋ ਜਾਣ ਕਾਰਨ ਪਾਣੀ ਆਉਣਾ ਬਿਲਕੁਲ ਹੀ ਬੰਦ ਹੋ ਗਿਆ ਹੈ। ਲੋਕਾਂ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਹਲਕਾ ਵਿਧਾਇਕ ਬਾਵਾ ਹੈਨਰੀ ਅਤੇ ਨਿਗਮ ਦੇ ਵੱਡੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ਪਰ ਫਿਰ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ ਅਤੇ ਨਿਗਮ ਵਿਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਬਾਅਦ ਵਿਚ ਨਿਗਮ ਅਧਿਕਾਰੀਆਂ ਅਤੇ ਪੁਲਸ ਨੇ ਮੌਕੇ ’ਤੇ ਜਾ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਘੰਟਿਆਂ ਤਕ ਟ੍ਰੈਫਿਕ ਜਾਮ ਰਹਿਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹੋਏ।
ਇਹ ਵੀ ਪੜ੍ਹੋ- ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਸ਼ਾਮਲ ਇਨ੍ਹਾਂ ਮਸ਼ਹੂਰ ਗੈਂਗਸਟਰਾਂ ਬਾਰੇ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ