ਪੁਲਸ ਨੇ ਨਸ਼ਾ ਤਸਕਰ ਵੱਲੋਂ ਵਕਫ਼ ਬੋਰਡ ਦੀ ਪ੍ਰਾਪਰਟੀ ''ਤੇ ਕੀਤੇ ''ਤੇ ਚਲਾਇਆ ਪੀਲਾ ਪੰਜਾ
Monday, Oct 06, 2025 - 02:11 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੁਲਸ ਦੀ ਟੀਮ ਨੇ ਅੱਜ ਦੁਪਹਿਰ ਚੰਡੀਗੜ੍ਹ ਕਲੋਨੀ ਟਾਂਡਾ ਵਿਖੇ ਨਸ਼ਾ ਤਸਕਰਾਂ ਵੱਲੋਂ ਵਕਫ਼ ਬੋਰਡ ਦੀ ਜ਼ਮੀਨ 'ਤੇ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਜੇ. ਸੀ. ਬੀ. ਮਸ਼ੀਨ ਨਾਲ ਤੋੜਿਆ ਗਿਆ ਅਤੇ ਨਾਜਾਇਜ ਕਬਜ਼ੇ ਹਟਵਾਏ ਗਏ।
ਇਸ ਮੌਕੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰ ਜੀਤ ਸਿੰਘ ਨਾਗਰਾ ਮੌਜੂਦ ਸਨ। ਪੁਲਸ ਨੇ ਇਸ ਦੌਰਾਨ ਨਸ਼ਾ ਤਸਕਰ ਸਰਬਜੀਤ ਕੌਰ ਰੋਡੀ ਵੱਲੋਂ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਾਈ ਪ੍ਰਾਪਰਟੀ ਤੋੜੀ ਗਈ। ਇਸ ਮੌਕੇ ਵਕਫ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਚਾਵਾਂ ਨਾਲ ਛੁੱਟੀ ਕੱਟਣ ਘਰ ਜਾ ਰਹੇ ਫ਼ੌਜ ਦੇ ਦੋ ਜਵਾਨਾਂ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8