ਪਿੰਡ ਸੇਚਾਂ ਦੇ ਨਸ਼ਾ ਤਸਕਰ ਪਤੀ-ਪਤਨੀ ਵੱਲੋਂ ਪੰਚਾਇਤੀ ਜ਼ਮੀਨ ‘ਤੇ ਬਣਾਏ ਘਰ ''ਤੇ ਚੱਲਿਆ ਪੀਲਾ ਪੰਜਾ

Saturday, Oct 11, 2025 - 05:09 PM (IST)

ਪਿੰਡ ਸੇਚਾਂ ਦੇ ਨਸ਼ਾ ਤਸਕਰ ਪਤੀ-ਪਤਨੀ ਵੱਲੋਂ ਪੰਚਾਇਤੀ ਜ਼ਮੀਨ ‘ਤੇ ਬਣਾਏ ਘਰ ''ਤੇ ਚੱਲਿਆ ਪੀਲਾ ਪੰਜਾ

ਸੁਲਤਾਨਪੁਰ ਲੋਧੀ (ਸੋਢੀ)- ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਿੰਡ ਸੇਚਾਂ ਵਿਖੇ ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ ਬਣਾਏ ਗਏ ਘਰ 'ਤੇ ਬੀ. ਡੀ. ਪੀ. ਓ. ਦੇ ਹੁਕਮਾਂ ‘ਤੇ ਪੀਲਾ ਪੰਜਾ ਚਲਾਇਆ ਗਿਆ ਹੈ ।  ਜ਼ਿਕਰਯੋਗ ਹੈ ਕਿ ਥਾਣਾ ਸੁਲਤਾਨਪੁਰ ਲੋਧੀ ਤਹਿਤ ਪੈਂਦੇ ਪਿੰਡ ਸੇਚਾਂ ਵਿਖੇ ਸਰਬਜੀਤ ਸਿੰਘ ਉਰਫ਼ ਬੱਬੀ ਪੁੱਤਰ ਜਰਨੈਲ ਸਿੰਘ ਵਾਸੀ ਸੇਚਾਂ ਤੇ ਉਸ ਦੀ ਪਤਨੀ ਜਸਪਾਲ ਕੌਰ ਉਰਫ਼ ਸੁਮਨ ਪਤਨੀ ਸਰਬਜੀਤ ਸਿੰਘ ਵੱਲੋਂ ਪਿੰਡ ਵਿਖੇ ਲਗਭਗ 7 ਮਰਲੇ ਪੰਚਾਇਤੀ ਥਾਂ ਉੱਪਰ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਸੀ। ਦੋਵੇਂ ਪਤੀ-ਪਤਨੀ ਐੱਨ. ਡੀ. ਪੀ. ਐੱਸ. ਦੇ 17 ਕੇਸਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿੱਚੋਂ ਪਤੀ 'ਤੇ 10 ਤੇ ਪਤਨੀ 'ਤੇ 7 ਕੇਸ ਦਰਜ ਹਨ । 

PunjabKesari

ਇਹ ਵੀ ਪੜ੍ਹੋ: ਮੰਤਰੀ ਹਰਜੋਤ ਬੈਂਸ ਨੇ ਲਿਖੀ ਕੇਂਦਰ ਸਰਕਾਰ ਨੂੰ ਚਿੱਠੀ, ਸ੍ਰੀ ਅਨੰਦਪੁਰ ਸਾਹਿਬ ਲਈ ਕੀਤੀ ਇਹ ਮੰਗ

PunjabKesari

ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਪੁਲਸ ਵੱਲੋਂ ਨਾਜਾਇਜ਼ ਕਬਜਾਕਾਰ 'ਤੇ ਕਾਰਵਾਈ ਕੀਤੀ ਗਈ ਹੈ ।  ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵੱਲੋਂ ਸਰਬਜੀਤ ਸਿੰਘ ਅਤੇ ਉਸ ਦੀ ਪਤਨੀ ਨੂੰ ਪੰਚਾਇਤੀ ਥਾਂ ਖਾਲੀ ਕਰਨ ਲਈ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ 3 ਵਾਰ ਨੋਟਿਸ ਜਾਰੀ ਕੀਤਾ ਗਿਆ ਪਰ ਸਬੰਧਿਤ ਨਾਜਾਇਜ਼ ਕਾਬਜਕਾਰ ਵੱਲੋਂ ਥਾਂ ਖਾਲੀ ਨਹੀਂ ਕੀਤੀ ਗਈ। ਤੂਰਾ ਨੇ ਦੱਸਿਆ ਕਿ ਪੰਚਾਇਤੀ ਵਿਭਾਗ ਵੱਲੋਂ ਪੁਲਸ ਨੂੰ ਪੰਚਾਇਤੀ ਥਾਂ ਦਾ ਕਬਜ਼ਾ ਲੈਣ ਲਈ ਪੁਲਸ ਸੁਰੱਖਿਆ ਮੁਹੱਈਆ ਕਰਵਾਉਣ ਲਈ ਲਿਖਿਆ ਗਿਆ ਸੀ, ਜਿਸ ਤਹਿਤ ਪੁਲਸ ਸੁਰੱਖਿਆ ਮੁਹੱਈਆ ਕਰਵਾਈ ਗਈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ

ਤੂਰਾ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਨਸ਼ੇ ਦੀ ਕਾਲੀ ਕਮਾਈ ਨਾਲ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ।  ਉਨ੍ਹਾਂ ਦੱਸਿਆ ਕਿ ਕਪੂਰਥਲਾ ਪੁਲਸ ਵੱਲੋਂ ਨਸ਼ੇ ਦੀ ਰੋਕਥਾਮ ਅਤੇ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਦੋਹਰੀ ਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ  ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਕੇ ਕਿੱਤਾਮੁਖੀ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਸ ਸਮਾਜਿਕ ਕੋਹੜ ਨੂੰ ਖ਼ਤਮ ਕਰਕੇ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਸਕੇ । ਇਸ ਸਮੇ ਐੱਸ. ਐੱਸ. ਪੀ. ਗੌਰਵ ਤੂਰਾ ਨਾਲ ਸੁਲਤਾਨਪੁਰ ਲੋਧੀ ਦੇ ਨਵ ਨਿਯੁਕਤ ਡੀ. ਐੱਸ. ਪੀ. ਧੀਰੇਂਦਰ ਵਰਮਾ ਅਤੇ ਇੰਸਪੈਕਟਰ ਸੋਨਮਦੀਪ ਕੌਰ ਐੱਸ. ਐੱਚ. ਓ. ਥਾਣਾ ਸੁਲਤਾਨਪੁਰ ਲੋਧੀ ਆਦਿ ਹੋਰ ਅਧਿਕਾਰੀ ਵੀ ਹਾਜ਼ਰ ਸਨ ।

ਇਹ ਵੀ ਪੜ੍ਹੋ: Punjab: ਮਹਿਲਾ ਡੀਪੂ ਹੋਲਡਰ 'ਤੇ ਡਿੱਗੀ ਗਾਜ, ਹੋਈ ਸਸਪੈਂਡ, ਕਾਰਨਾਮਾ ਕਰੇਗਾ ਹੈਰਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News