ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵਿਦਿਆਰਥਣ ਦਿਵਾਸਿਸ ਕੌਰ ਨੇ 10ਵੀਂ CBSE ''ਚੋਂ ਹਾਸਲ ਕੀਤੇ 99% ਅੰਕ
Tuesday, May 14, 2024 - 06:20 PM (IST)
ਜਲੰਧਰ - ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਵਲੋਂ ਸੋਮਵਾਰ ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਜ਼ਿਲ੍ਹਾ ਲੁਧਿਆਣਾ ਦੀ ਦਿਵਾਸਿਸ ਕੌਰ ਨੇ 99 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਤੀਜਾ ਅਤੇ ਸੂਬਾ ਪੱਧਰ ’ਤੇ 5ਵਾਂ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਅਤੇ ਪਰਿਵਾਰਕ ਮੈਂਬਰ ਖ਼ੁਸ਼ੀ ਦੇ ਮਾਹੌਲ ਵਿਚ ਹਨ।
ਇਹ ਵੀ ਪੜ੍ਹੋ - ਦਿੱਲੀ ਦੇ IGI ਏਅਰਪੋਰਟ ਕੋਲ ਬਣ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਕਰੋੜਾਂ ਦੇ ਹਿਸਾਬ ਨਾਲ ਆਉਣਗੇ ਸੈਲਾਨੀ
ਦੱਸ ਦੇਈਏ ਕਿ 10ਵੀਂ ਦੇ ਸੀਬੀਐੱਸਈ ਵਿਚੋਂ 99 ਫ਼ੀਸਦੀ ਅੰਕ ਲੈਣ ਵਾਲੀ ਦਿਵਾਸਿਸ ਕੌਰ ਨੂੰ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਸ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕਾਂ ਨੇ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਧਾਈਆਂ ਦਿੱਤੀਆਂ ਅਤੇ ਬੱਚੀ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ - 50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8