ਖ਼ੁਸ਼ੀਆਂ ਤੇ ਖੇੜਿਆਂ ਨਾਲ ਮਨਾਇਆ ਜਾ ਰਿਹਾ ਹੈ ਰੌਸ਼ਨੀਆਂ ਦਾ ਤਿਉਹਾਰ ਦਿਵਾਲੀ

Thursday, Oct 31, 2024 - 02:37 PM (IST)

ਟਾਂਡਾ ਉੜਮੁੜ/ਹੁਸ਼ਿਆਰਪੁਰ- (ਪਰਮਜੀਤ ਸਿੰਘ ਮੋਮੀ)- ਰੌਸ਼ਨੀਆਂ ਤੇ ਖ਼ੁਸ਼ੀਆਂ ਨਾਲ ਸੰਬੰਧਤ ਮਹਾਨ ਪਾਵਨ ਦਿਵਾਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬਾਜ਼ਾਰਾਂ ਵਿਚ ਮਿਠਿਆਈਆਂ ਦੀਆਂ ਦੁਕਾਨਾਂ 'ਤੇ ਵਿਸ਼ੇਸ਼ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਇਸ ਪਾਵਨ ਤਿਉਹਾਰ ਨੂੰ ਲੈ ਕੇ ਜਿੱਥੇ ਲੋਕ ਸੋਸ਼ਲ ਮੀਡੀਆ ਜ਼ਰੀਏ ਇਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ, ਉੱਥੇ ਹੀ ਲੋਕ ਇਕ-ਦੂਜੇ ਨੂੰ ਤੋਹਫ਼ੇ ਦੇ ਕੇ ਵੀ ਇਸ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰ ਰਹੇ ਹਨ। 

ਵੱਖ-ਵੱਖ ਮੰਦਿਰਾਂ ਨੂੰ ਦੀਵਾਲੀ ਮੌਕੇ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਵਿਸ਼ੇਸ਼ ਤੌਰ 'ਤੇ ਦੀਪ ਮਾਲਾ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ 1 ਨਵੰਬਰ ਨੂੰ ਬੰਦੀ ਛੋੜ ਦਿਵਸ ਇਲਾਕੇ ਦੇ ਗੁਰੂ ਘਰਾਂ ਵਿੱਚ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ, ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ, ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪੁਲ ਪੁਖਤਾ ਵਿਖੇ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦੇ ਹੋਏ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

PunjabKesari

ਇਹ ਵੀ ਪੜ੍ਹੋ- ਰਾਜਾ ਵੜਿੰਗ ਤੇ ਅੰਮ੍ਰਿਤਾ ਵੜਿੰਗ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਹਰਮੀਤ ਸਿੰਘ ਔਲਖ, ਚੇਅਰ ਪਰਸਨ ਕਰਮਜੀਤ ਕੌਰ ਹੁਸ਼ਿਆਰਪੁਰ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਦਲਿਤ ਆਗੂ ਸਰਬਜੀਤ ਸਿੰਘ ਮੋਮੀ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ ਨੇ ਸਭਨਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ  ਵਿੱਚ ਵੀ ਦੀਵਾਲੀ ਦਾ ਪੁਰਬ ਮਨਾਇਆ ਗਿਆ। ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਟਾਂਡਾ, ਸਰ ਮਾਰਸ਼ਲ ਸਕੂਲ ਬੈਂਸ ਅਵਾਂਨ, ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ , ਡਿਪਸ ਸਕੂਲ ਟਾਂਡਾ, ਮਾਤਾ ਸਾਹਿਬ ਕੌਰ ਸਿੱਖਿਆ ਸੰਸਥਾਵਾਂ ਟਾਂਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਵਾਤਾਵਰਨ ਦੀ ਸੇਵਾ ਸੰਭਾਲ ਲਈ ਸੰਦੇਸ਼ ਦਿੱਤਾ ਗਿਆ।

ਇਹ ਵੀ ਪੜ੍ਹੋ- ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕੰਮ ਕਰਦੇ ਸਮੇਂ ਡਰਾਈਵਰ ਨਾਲ ਵਾਪਰਿਆ ਭਾਣਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News