ਟਾਂਡਾ ''ਚ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਗੀਆਂ ਰੌਣਕਾਂ
Sunday, Nov 12, 2023 - 01:32 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਰੌਸ਼ਨੀਆਂ ਅਤੇ ਖ਼ੁਸ਼ੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਟਾਂਡਾ ਇਲਾਕੇ ਵਿੱਚ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤੇ ਮਹਾਨ ਤਿਉਹਾਰ ਨੂੰ ਮਨਾਉਣ ਲਈ ਪਿਛਲੇ ਲੋਕਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਬੰਦੀ ਸ਼ੋਰ ਦਿਵਸ ਮੌਕੇ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ, ਗੁਰਦੁਆਰਾ ਟਾਲੀ ਸਾਹਿਬ ਪਿੰਡ ਮੂਨਕਾ ਅਤੇ ਗੁਰਦੁਆਰਾ ਸਾਹਿਬ ਸ੍ਰੀ ਪੁਲ ਪੁਖਤਾ ਤੋਂ ਇਲਾਵਾ ਹੋਰਨਾ ਗੁਰੂ ਘਰਾਂ ਵਿੱਚ ਵੀ ਸੁੰਦਰ ਦੀਪ ਮਾਲਾ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੀ ਗਈ ਹੈ, ਜੋਕਿ ਦੇਖਣਯੋਗ ਹੈ। ਉਧਰ ਦੂਸਰੇ ਪਾਸੇ ਬਾਬਾ ਵਿਸ਼ਵਕਰਮਾ ਜੀ ਮੰਦਰ ਵਿਖੇ ਵੀ ਦੀਵਾਲੀ ਅਤੇ ਬਾਬਾ ਵਿਸ਼ਵਕਰਮਾ ਪ੍ਰਗਟ ਦਿਵਸ ਦੇ ਮੌਕੇ 'ਤੇ ਦੀਪ ਮਾਲਾ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਵੀ ਸੁੰਦਰ ਅਤੇ ਮਨਮੋਹਕ ਦੀਪਮਾਲਾ ਕੀਤੀ ਗਈ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਰੂਹ ਕੰਬਾਊ ਹਾਦਸਾ, 4 ਨੌਜਵਾਨਾਂ ਨੂੰ ਥਾਰ ਨੇ ਕੁਚਲਿਆ, ਬਾਈਕ ਥਾਰ ਹੇਠਾਂ ਫਸੀ
ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਜਿੱਥੇ ਗੁਰੂ ਘਰ ਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਮੰਦਰਾਂ ਵਿੱਚ ਵੀ ਨਤਮਸਤਕ ਹੋ ਕੇ ਸਭਨਾਂ ਦੇ ਭਲੇ ਦੀ ਕਾਮਨਾ ਕੀਤੀ ਜਾ ਰਹੀ ਹੈ। ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਸੰਤ ਬਾਬਾ ਸੁਖਦੇਵ ਸਿੰਘ ਬੇਦੀ, ਸੰਤ ਬਾਬਾ ਤੇਜਾ ਸਿੰਘ ਜੀ ਖੁੱਡਾ, ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡਾ, ਸੰਤ ਬਾਬਾ ਗੁਰਪ੍ਰੀਤ ਸਿੰਘ ਗੜਦੀਵਾਲ, ਸੰਤ ਨਰੇਸ਼ ਗਿਰਜੀ ਨੰਗਲ ਖੁੰਗਾ,ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਆਦਿ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ: ਲੁਧਿਆਣਾ 'ਚ ਸ਼ਰਮਨਾਕ ਘਟਨਾ, ਫੈਕਟਰੀ ਠੇਕੇਦਾਰ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ