ਟਾਂਡਾ 'ਚ ਦੋਆਬਾ ਕਿਸਾਨ ਕਮੇਟੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਕੱਢਿਆ ਰੋਸ ਮਾਰਚ
Friday, Jun 24, 2022 - 01:27 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਅੱਜ ਟਾਂਡਾ ਵਿਚ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਵੱਲੋਂ ਫੌਜ ਭਰਤੀ ਸੰਬੰਧੀ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਜ਼ੋਰਦਾਰ ਵਿਰੋਧ ਕੀਤਾ। ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿਚ ਰੋਸ ਮਾਰਚ ਕੱਢਣ ਤੋਂ ਬਾਅਦ ਇਸ ਯੋਜਨਾ ਨੂੰ ਵਾਪਸ ਲੈਣ ਲਈ ਦੇਸ਼ ਦੇ ਰਾਸ਼ਟਰਪਤੀ ਲਈ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੂੰ ਭੇਟ ਕੀਤਾ ਗਿਆ। ਜਥੇਬੰਦੀ ਵੱਲੋਂ ਦਾਣਾ ਮੰਡੀ ਟਾਂਡਾ ਤੋਂ ਸਬ ਤਹਿਸੀਲ ਤੱਕ ਕੱਢੇ ਇਸ ਰੋਸ ਮਾਰਚ ਵਿਚ ਕਿਸਾਨਾਂ ਦੇ ਨਾਲ-ਨਾਲ ਲੋਕ ਇਨਕਲਾਬ ਮੰਚ, ਅਧਿਆਪਕ ਜਥੇਬੰਦੀਆਂ ਅਤੇ ਮੁਲਾਜਮ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਵੀ ਭਾਗ ਲਿਆ।
ਇਸ ਦੌਰਾਨ ਇਸ ਯੋਜਨਾ ਦਾ ਵਿਰੋਧ ਕਰਦੇ ਹੋਏ ਵਿਖਾਵਾ ਕਾਰੀਆਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਧਾਨ ਚੌਹਾਨ ਨੇ ਆਖਿਆ ਕਿ ਦੇਸ਼ ਦੇ ਨੌਜਵਾਨਾਂ ਦੀ ਵਿਰੋਧੀ ਇਸ ਯੋਜਨਾ ਨੂੰ ਸਰਕਾਰ ਤੁਰੰਤ ਵਾਪਸ ਲਈ ਨਹੀਂ ਤਾਂ ਉਹ ਖੇਤੀ ਕਾਨੂੰਨਾ ਨੂੰ ਵਾਪਸ ਕਰਵਾਉਣ ਲਈ ਕੀਤੇ ਗਏ ਸੰਘਰਸ਼ ਦੀ ਤਰਾਂ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦੇਣਗੇ।
ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਐਕਸ਼ਨ 'ਚ ਜਲੰਧਰ ਪੁਲਸ, ਕਾਜ਼ੀ ਮੰਡੀ ਸਣੇ ਇਨ੍ਹਾਂ ਇਲਾਕਿਆਂ 'ਚ ਕੀਤੀ ਰੇਡ
ਇਸ ਮੌਕੇ ਸਤਪਾਲ ਸਿੰਘ ਮਿਰਜ਼ਾਪੁਰ, ਬਲਬੀਰ ਸਿੰਘ ਸੋਹੀਆ, ਹਰਭਜਨ ਸਿੰਘ ਰਾਪੁਰ, ਹਰਦੀਪ ਖੁੱਡਾ, ਦਵਿੰਦਰ ਸਿੰਘ ਮੂਨਕ, ਮਨਜੀਤ ਸਿੰਘ ਘੁੱਮਣ, ਹਰਕਮਲ ਸਿੰਘ, ਰਾਜ ਵਿਰਕ, ਹੈਪੀ ਧੁੱਗਾ, ਜੋਗਾ ਚਨੌਤਾ, ਪਾਖਰ ਸਿੰਘ ਜਾਹੂਰਾ, ਕਰਮਜੀਤ ਜਾਜਾ, ਬਿਕਰਮ ਸ਼ਾਹਪੁਰ, ਗੁਰਮੀਤ ਸਿੰਘ ਝੱਜੀਪਿੰਡ, ਪੰਮਾ ਬੁੱਢੀਪਿੰਡ, ਗੁਰਮਿੰਦਰ ਸਿੰਘ, ਸਤਨਾਮ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ