ਚੌਲਾਂਗ ਟੋਲ ਪਲਾਜ਼ਾ ’ਤੇ ਅਜੇ ਵੀ ਜਾਰੀ ਕਿਸਾਨਾਂ ਦਾ ਧਰਨਾ

Wednesday, Feb 24, 2021 - 04:19 PM (IST)

ਚੌਲਾਂਗ ਟੋਲ ਪਲਾਜ਼ਾ ’ਤੇ ਅਜੇ ਵੀ ਜਾਰੀ ਕਿਸਾਨਾਂ ਦਾ ਧਰਨਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦੋਆਬਾ ਕਿਸਾਨ ਕਮੇਟੀ ਵੱਲੋ ਹਾਈਵੇਅ ਚੌਲਾਂਗ ਟੋਲ ਪਲਾਜ਼ਾ ਉਤੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਲਾਇਆ ਗਿਆ ਧਰਨਾ 143ਵੇਂ ਦਿਨ ਵਿਚ ਪੁੱਜ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲੱਗੇ ਇਸ ਧਰਨੇ ਦੌਰਾਨ ਅਮਰਜੀਤ ਸਿੰਘ ਕੁਰਾਲਾ, ਹਰਨੇਕ ਸਿੰਘ ਟਾਂਡਾ, ਸ਼ਿਵ ਪੂਰਨ ਸਿੰਘ, ਗੁਰਮਿੰਦਰ ਸਿੰਘ, ਹਰਭਜਨ ਸਿੰਘ ਰਾਪੁਰ, ਜਰਨੈਲ ਸਿੰਘ ਮੂਨਕ ਆਦਿ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਤੁਰੰਤ ਕਿਸਾਨਾਂ ਉਤੇ ਕੀਤੇ ਝੂਠੇ ਮਾਮਲੇ ਰੱਦ ਕਰਕੇ ਗ੍ਰਿਫ਼ਤਾਰ ਕੀਤੇ ਬੇਕਸੂਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। 

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਹਿਲਪੁਰ ਦੇ ਕਿਸਾਨ ਦੀ ਮੌਤ

ਉਨ੍ਹਾਂ ਆਖਿਆ ਅੰਨਦਾਤਿਆਂ ਦੇ ਕਈ ਮਹੀਨਿਆਂ ਦੇ ਸੰਘਰਸ਼ ਦੇ ਬਾਵਜੂਦ ਮੋਦੀ ਸਰਕਾਰ ਅਜੇ ਵੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਗੁਣਗਾਣ ਕਰਨ ਵਿੱਚ ਮਸਤ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 26 ਫਰਵਰੀ ਨੂੰ ਟੋਲ ਪਲਾਜ਼ਾ ਤੋਂ ਦਿੱਲੀ ਕਿਸਾਨ ਅੰਦੋਲਨ ਲਈ ਬੱਸ ਭੇਜੀ ਜਾਵੇਗੀ। 

ਇਹ ਵੀ ਪੜ੍ਹੋ: ਲੁਟੇਰਿਆਂ ਨਾਲ ਨਿਹੱਥਾ ਭਿੜਨ ਵਾਲੀ ਜਲੰਧਰ ਦੀ ਕੁਸੁਮ ਦੀ ਰਾਸ਼ਟਰੀ ਬਹਾਦਰੀ ਪੁਰਸਕਾਰ ਲਈ ਹੋਈ ਚੋਣ

ਇਸ ਮੌਕੇ ਸਰਦੂਲ ਸਿੰਘ ਜਹੂਰਾ, ਬਲਕਾਰ ਸਿੰਘ, ਬਲਜਿੰਦਰ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ, ਜਗਮੋਹਨ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਸਾਧੂ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਰਤਨ ਸਿੰਘ, ਗੱਜਣ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਚੰਨਣ ਸਿੰਘ, ਹਰਵਿੰਦਰ ਸਿੰਘ, ਪ੍ਰਗਟ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਹਰਗੁਨ ਸਿੰਘ, ਗੁਰਦੇਵ ਸਿੰਘ, ਨਮਿਰਿਤ ਕੌਰ,ਮੇਜਰ ਸਿੰਘ ਆਦਿ ਮੌਜੂਦ ਸਨ। ਅੱਜ ਪਿੰਡ ਜਹੂਰਾ ਦੀਆਂ ਸੰਗਤਾਂ ਵੱਲੋ ਲੰਗਰ ਦਾ ਪ੍ਰਬੰਧ ਕੀਤਾ ਗਿਆ।     

ਇਹ ਵੀ ਪੜ੍ਹੋ: ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ


author

shivani attri

Content Editor

Related News