ਗੰਨੇ ਦੇ ਬਕਾਏ ਨੂੰ ਲੈ ਕੇ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇਅ ''ਤੇ ਦੂਜੇ ਦਿਨ ਵੀ ਧਰਨਾ ਰਿਹਾ ਜਾਰੀ

Thursday, Jul 02, 2026 - 02:14 PM (IST)

ਗੰਨੇ ਦੇ ਬਕਾਏ ਨੂੰ ਲੈ ਕੇ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇਅ ''ਤੇ ਦੂਜੇ ਦਿਨ ਵੀ ਧਰਨਾ ਰਿਹਾ ਜਾਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਅਤੇ ਲੱਗ ਰਹੇ ਬਿਜਲੀ ਦੇ ਭਾਰੀ ਕੱਟਾਂ ਦੇ ਰੋਸ ਵਜੋਂ 'ਦੋਆਬਾ ਕਿਸਾਨ ਕਮੇਟੀ ਪੰਜਾਬ' ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਟਾਂਡਾ ਦੇ ਬਿਜਲੀ ਘਰ ਚੌਕ ਵਿਖੇ ਅਣਮਿੱਥੇ ਸਮੇਂ ਲਈ ਹਾਈਵੇਅ ਦਾ ਇਕ ਪਾਸਾ ਜਾਮ ਕਰਕੇ ਲਾਇਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਰੋਸ ਧਰਨੇ ਵਿੱਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ

ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਫਿਲਹਾਲ ਹਾਈਵੇਅ ਦਾ ਇਕ ਪਾਸਾ ਬਲਾਕ ਕੀਤਾ ਗਿਆ ਹੈ ਅਤੇ ਜੇਕਰ ਉਨ੍ਹਾਂ ਦੀ ਜਲਦ ਸੁਣਵਾਈ ਨਾ ਹੋਈ ਤਾਂ ਉਹ ਪੂਰਾ ਹਾਈਵੇਅ ਜਾਮ ਕਰ ਦੇਣਗੇ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਤਿੱਖਾ ਵਿਰੋਧ ਦਰਜ ਕਰਵਾਇਆ। 

ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਪ੍ਰਿਥਪਾਲ ਸਿੰਘ ਗੁਰਾਇਆ ਨੇ ਸਰਕਾਰ ਪ੍ਰਤੀ ਰੋਸ ਜਤਾਉਂਦੇ ਹੋਏ ਆਖਿਆ ਕਿ ਗੰਨੇ ਦੀ ਬਕਾਇਆ ਰਾਸ਼ੀ ਦੇ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਜੋ ਸਰਕਾਰ ਨੇ ਦੇਣੇ ਹਨ, ਉਹ ਅਜੇ ਤੱਕ ਨਹੀਂ ਦਿੱਤੇ ਗਏ। ਲਗਾਤਾਰ ਮੀਟਿੰਗਾਂ ਅਤੇ ਮੰਗਾਂ ਦੇ ਬਾਵਜੂਦ ਉਨ੍ਹਾਂ ਨੂੰ ਮਹਿਜ਼ ਲਾਰੇ ਹੀ ਮਿਲੇ ਹਨ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News