ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਡਾਕਟਰ ਦੇ ਪੁੱਤ ਦੀ ਹੋਈ ਮੌਤ

Saturday, Feb 11, 2023 - 02:08 AM (IST)

ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਡਾਕਟਰ ਦੇ ਪੁੱਤ ਦੀ ਹੋਈ ਮੌਤ

ਜਲੰਧਰ (ਜ. ਬ.)–ਥਾਣਾ ਮਕਸੂਦਾਂ ਅਧੀਨ ਪਿੰਡ ਨੂਰਪੁਰ ਨੇੜੇ ਬੀਤੀ ਰਾਤ ਫੈਕਟਰੀ ਤੋਂ ਘਰ ਪੈਦਲ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਮਿਲੀ ਅਤੇ ਉਹ ਜਦੋਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ

ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਸੜਕ ਕੰਢੇ ਪਏ ਵਿਅਕਤੀ ਦੀ ਕਿਸੇ ਰਾਹਗੀਰ ਵੱਲੋਂ ਰਵਿੰਦਰ ਰਾਹੁਲ ਜੱਸੀ ਪੁੱਤਰ ਡਾ. ਰਾਮ ਲਾਲ ਜੱਸੀ ਨਿਵਾਸੀ ਰਾਮ ਨਗਰ ਜਲੰਧਰ ਵਜੋਂ ਪਛਾਣ ਕੀਤੀ ਗਈ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੇ ਮ੍ਰਿਤਕ ਦੇ ਪਿਤਾ ਡਾ. ਰਾਮ ਲਾਲ ਜੱਸੀ ਨੇ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਧਾਰਾ 304-ਏ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਨ ’ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਟਾਰਗੈੱਟ ਕਿਲਿੰਗ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਵਿਦੇਸ਼ ਤੱਕ ਜੁੜੇ ਨੇ ਤਾਰ


author

Manoj

Content Editor

Related News