ਜਲੰਧਰ ਵਿਚ ਕਿਸਾਨਾਂ ਦੇ ਹੱਕ ’ਚ ਡਾਕਟਰ ਫਾਰ ਫਾਰਮਰਸ ਫ਼ੋਰਮ ਟੀਮ ਨੇ ਵੀ ਕੀਤੀ ਭੁੱਖ ਹੜਤਾਲ

01/30/2021 5:13:38 PM

ਜਲੰਧਰ (ਸੋਨੂੰ)— 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ’ਚ ਵਾਪਰੀ ਹਿੰਸਾ ਤੋਂ ਬਾਅਦ ਕਿਸਾਨ ਸੰਯੁਕਤ ਮੋਰਚਾ ਵੱਲੋਂ 30 ਜਨਵਰੀ ਨੂੰ ਪਸ਼ਚਾਤਾਪ ਦਿਵਸ ਮਨਾਉਂਦੇ ਹੋਏ ਇਕ ਦਿਨ ਲਈ ਭੁੱਖ ਹੜਤਾਲ ਦਾ ਫ਼ੈਸਲਾ ਲਿਆ ਸੀ। ਜਿਸ ਦੇ ਬਾਅਦ ਜਲੰਧਰ ’ਚ ਵੀ ਡਾਕਟਰ ਫਾਰ ਫਾਰਮਰਸਸ ਫੋਰਮ ਟੀਮ ਜਲੰਧਰ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਦਾ ਫੈਸਾਲ ਲਿਆ ਸੀ। 

ਇਹ ਵੀ ਪੜ੍ਹੋ :  ਮੋਰਿੰਡਾ ਵਿਖੇ ਪੋਲਟਰੀ ਫਾਰਮ ਵਿਚੋਂ ਮਿਲੀਆਂ ਦੋ ਲਾਸ਼ਾਂ, ਇਲਾਕੇ ਵਿਚ ਫੈਲੀ ਸਨਸਨੀ

PunjabKesari

ਜਲੰਧਰ ਦੇ ਡੀ. ਸੀ. ਦਫ਼ਤਰ ਦੇ ਸਾਹਮਣੇ ਪੁੱਡਾ ਕੰਪਲੈਕਸ ’ਚ ਸਵੇਰ ਤੋਂ ਹੀ ਡਾ. ਸ਼ਿਵ ਦਿਆਲ ਮਾਲੀ ਅਤੇ ਡਾ. ਸੰਜੀਵ ਸ਼ਰਮਾ ਦੀ ਅਗਵਾਈ ’ਚ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਭੁੱਖ ਹੜਤਾਲ ਕੀਤੀ। ਇਸ ਮੌਕੇ ਡਾ. ਸ਼ਿਵ ਦਿਆਲ ਮਾਲੀ ਨੇ ਦੱਸਿਆ ਕਿ ਦਿੱਲੀ ’ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਜਿਸ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਨੇ ਭੁੱਖ ਹੜਤਾਲ ਕੀਤੀ ਹੈ। 

ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਦਾ ਮੋਦੀ ’ਤੇ ਨਿਸ਼ਾਨਾ, ਕਿਹਾ-ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਪਾਉਣ ਨੱਥ

PunjabKesari

ਨਵੇਂ ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਅੰਦੋਲਨ 64ਵੇਂ ਦਿਨ ਵੀ ਜਾਰੀ ਹੈ। ਗਾਜ਼ੀਪੁਰ ਬਾਰਡਰ 'ਤੇ ਕਰੀਬ 2 ਮਹੀਨਿਆਂ ਤੋਂ ਕਿਸਾਨ ਡਟੇ ਹੋਏ ਹਨ। ਉੱਥੇ ਹੀ ਅੱਜ 30 ਜਨਵਰੀ ਯਾਨੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 73ਵੀਂ ਬਰਸੀ ਮੌਕੇ ਕਿਸਾਨ 'ਸਦਭਾਵਨਾ ਦਿਹਾੜਾ' ਮਨਾ ਰਹੇ ਹਨ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਕਿਸਾਨਾਂ ਭੁੱਖ-ਹੜਤਾਲ ਕੀਤੀ।

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ

PunjabKesari

ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਸਕਰਮੀਆਂ ’ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲੇ੍ਹ ਦੇ ਅੰਦਰ ਇਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ। ਇਸ ਹਿੰਸਾ ਦੇ ਸਿਲਸਿਲੇ ਵਿਚ ਪੁਲਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ।


shivani attri

Content Editor

Related News