ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Sunday, Nov 15, 2026 - 07:45 PM (IST)

ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਜੌੜਾ ਵਾਸੀ ਇਕ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ.ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਮੁੱਖ ਸਿਪਾਹੀ ਜਸਪ੍ਰੀਤ ਸਿੰਘ ਗਸ਼ਤ ਦੌਰਾਨ ਬਸਤੀ ਸਾਂਸੀਆਂ ਟਾਂਡਾ ਨੇੜੇ ਮੌਜੂਦ ਸੀ ਤਾਂ ਇਕ ਔਰਤ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ, ਜਿਸ ਤੋਂ ਬਾਅਦ ਉਸ ਦਾ ਡੋਪ ਟੈਸਟ ਕਰਵਾਇਆ ਤਾਂ ਉਹ ਪਾਜ਼ੇਟਿਵ ਨਿਕਲਿਆ। ਪੁਲਸ ਨੇ ਹੁਣ ਇਸ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ।

ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ


author

shivani attri

Content Editor

Related News