ਦਾਜ ਦੀ ਖਾਤਰ ਤੰਗ ਕਰਨ ਵਾਲੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ
Sunday, Oct 13, 2019 - 05:30 PM (IST)

ਟਾਂਡਾ ਉੜਮੁੜ (ਪੰਡਿਤ )—ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਸਹੁਰਾ ਪਰਿਵਾਰ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਸ਼ਿਕਾਇਤ ਕਰਤਾ ਸੁਮਨਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਨਿਵਾਸੀ ਤਲਵੰਡੀ ਡੱਡੀਆਂ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਵਰਿੰਦਰ ਸਿੰਘ, ਸਹੁਰਾ ਗੁਰਦੀਪ ਸਿੰਘ ਪੁੱਤਰ ਅਮਰ ਸਿੰਘ, ਸੱਸ ਗੁਰਮੀਤ ਕੌਰ, ਨਨਾਣ ਕੁਲਜਿੰਦਰ ਕੌਰ ਨਿਵਾਸੀ ਪੁਰਾਣਾ ਸ਼ਾਲਾ (ਗੁਰਦਾਸਪੁਰ) ਤੇ ਜਤਿੰਦਰ ਕੌਰ ਪਤਨੀ ਸੁੱਖਾ ਸਿੰਘ ਨਿਵਾਸੀ ਬਾਗੜੀਆਂ ਦੇ ਖਿਲਾਫ਼ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਸੁਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਹੋਰ ਦਾਜ-ਦਹੇਜ ਲਈ ਤੰਗ ਕੀਤਾ ਤੇ ਉਸਨੂੰ ਘਰੋਂ ਕੱਢਕੇ ਉਸਦਾ ਸਾਮਾਨ ਆਪਣੇ ਕਬਜ਼ੇ ਵਿਚ ਲਿਆ ਹੋਇਆ ਹੈ। ਸ਼ਿਕਾਇਤ ਮਿਲਣ ਉਪਰੰਤ ਉਪ ਕਪਤਾਨ ਸਿਟੀ ਹੁਸ਼ਿਆਰਪੁਰ ਦੀ ਜਾਂਚ ਤੋਂ ਬਾਅਦ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਗੁਰਬਚਨ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।