ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖਿਲਾਫ ਮਾਮਲਾ ਦਰਜ
Sunday, Apr 07, 2019 - 05:39 PM (IST)

ਟਾਂਡਾ ਉੜਮੁੜ (ਪੰਡਿਤ, ਮੋਮੀ)— ਪਿੰਡ ਕੰਧਾਲਾ ਜੱਟਾਂ ਨਾਲ ਸਬੰਧਤ ਇਕ ਔਰਤ ਨੂੰ ਉਸ ਦੇ ਪਤੀ ਵੱਲੋਂ ਤੰਗ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਰਮਨਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਨਿਵਾਸੀ ਕੰਧਾਲਾ ਜੱਟਾਂ ਦੇ ਬਿਆਨ ਦੇ ਅਧਾਰ 'ਤੇ ਪਤੀ ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਨਿਵਾਸੀ ਫੈਰੋ ਚੇਚੀ (ਭੈਣੀ ਮੀਆਂ ਖਾਂ) ਗੁਰਦਾਸਪੁਰ ਦੇ ਖਿਲਾਫ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਰਮਨਦੀਪ ਨੇ ਦੱਸਿਆ ਕਿ ਉਸ ਦਾ ਵਿਆਹ 6 ਦਸੰਬਰ 2015 ਨੂੰ ਹੋਇਆ ਸੀ। ਬਾਅਦ 'ਚ ਉਸ ਦੇ ਬੱਚਾ ਨਾ ਹੋਣ ਦੀ ਸੂਰਤ 'ਚ ਉਸ ਦੇ ਪਤੀ ਨੇ ਮਾਰਨਾ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸ ਦਾ ਪਤੀ ਉਸ ਨੂੰ ਬਿਨਾਂ ਦੱਸੇ ਵਿਦੇਸ਼ ਚਲਾ ਗਿਆ। ਰਮਨਦੀਪ ਨੇ ਦੋਸ਼ ਲਗਾਇਆ ਕਿ ਉਸ ਦਾ ਸਾਮਾਨ ਵੀ ਖੁਰਦ ਬੁਰਦ ਹੋਇਆ ਹੈ। ਜ਼ਿਲਾ ਪੁਲਸ ਮੁਖੀ ਨੂੰ ਸ਼ਿਕਾਇਤ ਦੇਣ ਉਪਰੰਤ ਮਹਿਲਾ ਥਾਣਾ ਹੁਸ਼ਿਆਰਪੁਰ ਦੇ ਐੱਸ. ਆਈ. ਸੁਰਿੰਦਰ ਸਿੰਘ ਵੱਲੋਂ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਹੋਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।