ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼ 'ਚ ਪੁਲਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ

07/13/2022 7:13:52 PM

ਨਵਾਂਸ਼ਹਿਰ (ਤ੍ਰਿਪਾਠੀ) - ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਦੇ ਤਹਿਤ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਮੀਨਾਕਸ਼ੀ ਬਾਂਸਲ ਪਤਨੀ ਸਤਨਾਮ ਸਿੰਘ ਪੁੱਤਰੀ ਲੇਟ ਰਾਮੇਸ਼ ਲਾਲ ਸ਼ਰਮਾ ਨੇ ਦੱਸਿਆ ਕਿ ਉਸ ਦਾ ਵਿਆਹ ਸਤਨਾਮ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਪਿੰਡ ਸਿੰਧਵਾ ਦੋਨਾਂ ਥਾਣਾ ਸਦਰ ਕਪੂਰਥਲਾ ਦੇ ਨਾਲ-ਨਾਲ ਅਪ੍ਰੈਲ 2021 ਨੂੰ ਹੋਇਆ ਸੀ।

ਉਸ ਨੇ ਦੱਸਿਆ ਕਿ ਵਿਆਹ ਵੇਲੇ ਉਸ ਦੀ ਮਾਤਾ ਨੇ ਆਪਣੀ ਹੈਸੀਅਤ ਤੋਂ ਵੱਧ ਕੇ ਕਰੀਬ 20 ਲੱਖ ਰੁਪਏ ਦਾ ਖ਼ਰਚਾ ਕੀਤਾ ਸੀ ਅਤੇ ਪਤੀ ਸਤਨਾਮ ਸਿੰਘ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਸੋਨੇ ਦੇ ਗਹਿਣੇ ਦਿੱਤੇ ਸਨ। ਉਸਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਨੂੰ ਸਹੁਰਾ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਜਲੰਧਰ: ਅਹੁਦਾ ਸੰਭਾਲਦਿਆਂ ਹੀ ਐਕਸ਼ਨ 'ਚ IAS ਅਧਿਕਾਰੀ ਜਸਪ੍ਰੀਤ ਸਿੰਘ, ਦਿੱਤੇ ਇਹ ਨਿਰਦੇਸ਼

ਉਸ ਨੇ ਦੱਸਿਆ ਕਿ ਪਤੀ ਵਲੋਂ ਬੁਰਾ ਸਲੂਕ ਕੀਤੇ ਜਾਣ ਦੇ ਚਲਦੇ ਹੀ ਉਹ 17 ਅਗਸਤ 2021 ਤੋਂ ਬਾਅਦ ਆਪਣੇ ਪੇਕੇ ਪਰਿਵਾਰ ਵਿਚ ਰਹਿ ਰਹੀ ਹੈ। ਸ਼ਿਕਾਇਤਕਰਤਾ ਨੇ ਆਪਣੇ ਸਹੁਰਾ ਪਰਿਵਾਰ ’ਤੇ ਕਈ ਦੋਸ਼ ਲਗਾਏ। ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਇਨਸਾਫ਼  ਦੀ ਮੰਗ ਕਰਦੇ ਹੋਏ ਦੋਸ਼ੀਆਂ ਦੇ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਕਤ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਜੰਗ ਬਹਾਦੁਰ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਪਤੀ ਸਤਨਾਮ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: 'ਚੇਅਰਮੈਨ' ਬਣਾਏ ਜਾਣ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਰਾਘਵ ਚੱਢਾ, ਹੱਕ ’ਚ ਉਤਰੇ ਪੰਜਾਬ ਦੇ ਮੰਤਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News