ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

01/31/2021 5:10:44 PM

ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ )- ਟਾਂਡਾ ਪੁਲਸ ਨੇ ਪਿੰਡ ਗਿਲਜੀਆਂ ਨਾਲ ਸੰਬਧਤ ਇਕ ਔਰਤ ਨੂੰ ਦਾਜ ਦੀ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਵਾਲੇ ਉਸ ਦੇ ਸਹੁਰਾ ਪਰਿਵਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।  ਪੁਲਸ ਨੇ ਇਹ ਮਾਮਲਾ ਦਾਜ ਲਈ ਤੰਗ ਕੀਤੀ ਗਈ ਔਰਤ ਨਰਿੰਦਰ ਕੌਰ ਦੇ ਪਿਤਾ ਬਲਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਨਿਵਾਸੀ ਗਿਲਜੀਆਂ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਪਤੀ ਸੁਖਦੇਵ ਸਿੰਘ, ਸਹੁਰਾ ਮਹਿੰਦਰ ਸਿੰਘ ਅਤੇ  ਸੱਸ ਸੁਖਵਿੰਦਰ ਕੌਰ ਪਿੰਕੀ ਨਿਵਾਸੀ ਫਤਿਹਗਡ਼੍ਹ ਬੇਗੋਵਾਲ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਨਰਿੰਦਰ ਕੌਰ ਦਾ ਵਿਆਹ 14 ਜਨਵਰੀ 2020 ਨੂੰ  ਕੀਤਾ ਸੀ। ਉਸ ਸਮੇਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਦੇਣ ਦੇ ਬਾਵਜੂਦ ਉਸ ਦੇ ਸਹੁਰਾ ਪਰਿਵਾਰ ਨੇ ਉਸ ਦੀ ਧੀ ਨੂੰ ਦਾਜ ਦੀ ਖਾਤਰ ਤੰਗ ਪ੍ਰੇਸ਼ਾਨ ਕੀਤਾ  ਕਦੇ ਨਗਦੀ ਅਤੇ ਕਦੇ ਗੱਡੀ ਦੀ ਮੰਗ ਨੂੰ ਲੈ ਕੇ ਉਸ ਦੀ ਧੀ ਨਾਲ ਕੁੱਟਮਾਰ ਕੀਤੀ ਗਈ ਉਸ ਦਾ ਜਵਾਈ ਕੈਨੇਡਾ ਰਹਿੰਦਾ ਹੈ, ਜਿਸ ਨੇ ਉਸ ਦੀ ਧੀ ਨੂੰ ਕੈਨੇਡਾ ਲਿਜਾਣ ਤੋਂ ਵੀ ਆਨਾਕਾਨੀ ਕੀਤੀ ਅਤੇ ਪੈਸਿਆਂ ਦੀ ਮੰਗ ਕੀਤੀ  ਜਦੋਂ ਉਨ੍ਹਾਂ ਖ਼ੁਦ ਪੈਸੇ ਦਾ ਇੰਤਜ਼ਾਮ ਕਰਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਤਾਂ ਉੱਥੇ ਵੀ ਉਸ ਦੇ ਪਤੀ ਨੇ ਉਸ ਨਾਲ ਕੁੱਟਮਾਰ ਕੀਤੀ ਜਿੱਥੇ ਉਹ ਹੁਣ ਕੈਨੇਡਾ ਸਰਕਾਰ ਦੀ ਸ਼ਰਨ ਵਿੱਚ ਰਹਿ ਰਹੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ


shivani attri

Content Editor

Related News