ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
Monday, Aug 03, 2026 - 07:00 PM (IST)
ਹਾਜੀਪੁਰ (ਜੋਸ਼ੀ)- ਥਾਣਾ ਹਾਜੀਪੁਰ ਦੀ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਮਧੂ ਬਾਲਾ ਪਤਨੀ ਪਰਮਜੀਤ ਸਿੰਘ ਵਾਸੀ ਪਿੰਡ ਪਨਖੂੰਹ, ਥਾਣਾ ਹਾਜੀਪੁਰ, ਹਾਲ ਵਾਸੀ ਪੁਨਾਲ, ਤਹਿਸੀਲ ਫਤਿਹਪੁਰ, ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਇਕ ਸ਼ਿਕਾਇਤ ਪੱਤਰ ਦਿੱਤਾ ਸੀ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
ਸ਼ਿਕਾਇਤਕਰਤਾ ਅਨੁਸਾਰ ਉਸ ਦਾ ਪਤੀ ਪਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪੁਨਾਲ, ਫਤਿਹਪੁਰ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੇ ਇਸ ਦੀ ਜਾਂਚ ਡੀ. ਐੱਸ. ਪੀ. ਸਬ-ਡਿਵੀਜ਼ਨ ਮੁਕੇਰੀਆਂ ਨੂੰ ਸੌਂਪੀ ਸੀ। ਡੀ. ਐੱਸ. ਪੀ. ਮੁਕੇਰੀਆਂ ਵੱਲੋਂ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਆਪਣੀ ਰਿਪੋਰਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸੌਂਪ ਦਿੱਤੀ ਗਈ । ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ਤਹਿਤ ਥਾਣਾ ਹਾਜੀਪੁਰ ਵਿਖੇ ਪਰਮਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
