ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ NRI ਪਤੀ ਖ਼ਿਲਾਫ਼ ਮਾਮਲਾ ਦਰਜ
Wednesday, Aug 21, 2024 - 12:21 PM (IST)
ਨਵਾਂਸ਼ਹਿਰ (ਤ੍ਰਿਪਾਠੀ)-5 ਲੱਖ ਰੁਪਏ ਦੇ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਤਲਾਕ ਦੇਣ ਦੀ ਧਮਕੀ ਦੇ ਕੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਸ ਨੇ ਪ੍ਰਵਾਸੀ ਭਾਰਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏ. ਡੀ. ਜੀ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਹਰਜਿੰਦਰ ਕੌਰ ਪਤਨੀ ਜਗਦੀਸ਼ ਸਿੰਘ ਵਾਸੀ ਫਗਵਾੜਾ, ਕਸ਼ਮੀਰ ਰਾਮ ਪੁੱਤਰੀ ਮਹਿਮੂਦਪੁਰ ਥਾਣਾ ਮਹਿਮੂਦਪੁਰ ਨੇ ਦੱਸਿਆ ਕਿ ਉਸ ਦਾ ਵਿਆਹ 4 ਨਵੰਬਰ 2019 ਉਕਤ ਕੈਨੇਡੀਅਨ ਨਾਗਰਿਕ ਜਗਦੀਸ਼ ਸਿੰਘ ਪੁੱਤਰ ਹਰਮੇਲ ਸਿੰਘ ਨਾਲ ਹੋਇਆ ਸੀ।
ਵਿਆਹ ਸਮੇਂ ਉਸ ਦੇ ਪਰਿਵਾਰ ਨੇ ਆਪਣੀ ਸਮਰੱਥਾ ਤੋਂ ਵੱਧ ਦਾਜ ਦਿੱਤਾ ਸੀ ਅਤੇ ਮੰਗ ਅਨੁਸਾਰ ਪੈਲੇਸ ਵਿਚ ਬਰਾਤ ਦੀ ਆਓ ਭਗਤ ਕੀਤੀ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਇਕ ਮਹੀਨੇ ਬਾਅਦ ਉਸ ਦਾ ਪਤੀ ਕੈਨੇਡਾ ਵਾਪਸ ਚਲਾ ਗਿਆ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਨੇ ਆਪਣੇ ਸਹੁਰੇ ਘਰ ਬੇਟੀ ਨੂੰ ਜਨਮ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦੀ ਗੈਰ-ਮੌਜੂਦਗੀ ਵਿਚ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਦੇ ਪਤੀ ਨੂੰ ਉਸ ਬਾਰੇ ਗਲਤ ਗੱਲਾਂ ਦੱਸ ਕੇ ਨਾਰਾਜ਼ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਨਾਲ ਸੰਪਰਕ ਤੋੜ ਲਿਆ। ਉਸ ਨੇ ਦੱਸਿਆ ਕਿ ਨਵੰਬਰ 2020 ਵਿਚ ਉਹ ਆਪਣੇ ਮਾਪਿਆਂ ਨੂੰ ਮਿਲਣ ਆਈ ਸੀ, ਜਿਸ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਘਰ ਵਾਪਸ ਨਹੀਂ ਆਉਣ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਸਹੁਰਿਆਂ ਨੇ ਉਸ ਨੂੰ ਵਾਪਸ ਲਿਆਉਣ ਲਈ 5 ਲੱਖ ਰੁਪਏ ਦੀ ਮੰਗ ਕੀਤੀ। ਜਦੋਂ ਇਹ ਮੰਗ ਪੂਰੀ ਨਾ ਹੋਈ ਤਾਂ ਉਸ ਨੇ ਤਲਾਕ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ-ਭਾਰਤ ਬੰਦ ਦਾ ਟਾਂਡਾ 'ਚ ਨਹੀਂ ਦਿਸਿਆ ਕੋਈ ਅਸਰ, ਬਾਜ਼ਾਰ, ਦਫ਼ਤਰ, ਸਕੂਲ, ਕਾਲਜ ਆਮ ਵਾਂਗ ਖੁੱਲ੍ਹੇ
ਉਸ ਨੇ ਦੱਸਿਆ ਕਿ ਉਹ ਆਪਣੀ ਵਿਆਹੁਤਾ ਜ਼ਿੰਦਗੀ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰਦੀ ਰਹੀ ਪਰ ਉਸ ਦਾ ਸਹੁਰਾ ਪਰਿਵਾਰ ਦਾਜ ਦੀ ਮੰਗ ’ਤੇ ਅੜੇ ਰਿਹਾ। ਏ. ਡੀ. ਜੀ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐੱਸ. ਐੱਚ. ਓ. ਥਾਣਾ ਔੜ ਵੱਲੋਂ ਉਕਤ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਥਾਣਾ ਔੜ ਦੀ ਪੁਲਸ ਨੇ ਐੱਨ. ਆਰ. ਆਈ. ਪਤੀ ਜਗਦੀਸ਼ ਸਿੰਘ ਖ਼ਿਲਾਫ਼ ਧਾਰਾ 498-ਏ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ