ਦਾਜ ਦੀ ਮੰਗ ਨੂੰ ਲੈ ਕੇ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪ੍ਰਵਾਸੀ ਭਾਰਤੀ ਪਤੀ ਖ਼ਿਲਾਫ਼ ਮਾਮਲਾ ਦਰਜ

Saturday, Aug 24, 2024 - 04:04 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਦਾਜ ਦੀ ਮੰਗ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ 20 ਲੱਖ ਰੁਪਏ ਦੀ ਮੰਗ ਕਰਨ ਵਾਲੇ ਐੱਨ. ਆਰ. ਆਈ. ਪਤੀ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਹਰਪ੍ਰੀਤ ਕੌਰ ਪੁੱਤਰੀ ਫ਼ੌਜਾ ਸਿੰਘ ਵਾਸੀ ਪਿੰਡ ਗੁਣਾਚੌਰ ਥਾਣਾ ਮੁਕੰਦਪੁਰ ਨੇ ਦੱਸਿਆ ਕਿ ਉਹ ਐੱਮ. ਏ. ਬੀ. ਐੱਡ. ਤੱਕ ਪੜ੍ਹੀ ਹੋਈ ਹੈ। ਉਸ ਦਾ ਵਿਆਹ ਅਮਰੀਕ ਸਿੰਘ ਵਿਰਦੀ ਪੁੱਤਰ ਹਰਮਿੰਦਰ ਸਿੰਘ ਵਿਰਦੀ ਵਾਸੀ ਪਿੰਡ ਸ਼ੰਕਰ ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਹਾਲ ਵਾਸੀ ਕੈਨੇਡਾ ਨਾਲ ਹੋਇਆ। 

ਉਸ ਨੇ ਦੱਸਿਆ ਕਿ ਉਸ ਦੇ ਸਹੁਰਾ ਪਰਿਵਾਰ ਦੀ ਮੰਗ ’ਤੇ ਉਸ ਦਾ ਵਿਆਹ ਪੈਲੇਸ ’ਚ ਕਰਵਾਇਆ ਗਿਆ ਸੀ ਅਤੇ ਵਿਆਹ ਸਮਾਗਮ ’ਚ ਖ਼ੂਬ ਸ਼ਮੂਲੀਅਤ ਕੀਤੀ ਗਈ ਸੀ। ਉਸ ਨੇ ਦੱਸਿਆ ਕਿ ਵਿਆਹ ’ਚ ਉਸ ਦੇ ਪਤੀ, ਸੱਸ, ਸਹੁਰਾ, ਜੀਜਾ ਅਤੇ ਭਰਜਾਈ ਆਦਿ ਨੂੰ ਸੋਨੇ ਦੇ ਕੰਗਣ, ਮੁੰਦਰੀ ਅਤੇ ਸੋਨੇ ਦੇ ਗਹਿਣੇ ਦੇਣ ਤੋਂ ਇਲਾਵਾ ਉਸ ਦੇ ਪਰਿਵਾਰ ਨੇ ਪੈਸੇਲ ਵਿਚ ਵਿਆਹ ਦਾ ਪ੍ਰਬੰਧ ਕੀਤਾ ਸੀ ਅਤੇ 22 ਲੱਖ ਰੁਪਏ ਖ਼ਰਚ ਕੀਤੇ ਗਏ ਸਨ। ਉਸ ਨੇ ਦੱਸਿਆ ਕਿ ਵਿਆਹ ਦੇ ਇਕ ਹਫ਼ਤੇ ਦੇ ਅੰਦਰ ਹੀ ਉਨ੍ਹਾਂ ਨੇ ਉਸ ਨੂੰ ਘੱਟ ਦਾਜ ਲਿਆਉਣ ਅਤੇ ਧੂਮਧਾਮ ਨਾਲ ਵਿਆਹ ਨਾ ਕਰਵਾਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਵਾਪਸ ਕੈਨੇਡਾ ਚਲਾ ਗਿਆ। 

ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋ ਕੇ NRI ਨੌਜਵਾਨ ਦੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

ਉਸ ਨੇ ਦੱਸਿਆ ਕਿ ਉਹ ਉਸ ਨੂੰ ਕੈਨੇਡਾ ਬੁਲਾਉਣ ਲਈ 20 ਲੱਖ ਰੁਪਏ ਦੀ ਮੰਗ ਕਰਨ ਲੱਗੇ। ਉਸ ਨੇ ਦੱਸਿਆ ਕਿ ਕੈਨੇਡਾ ਵਾਪਸ ਜਾਣ ਤੋਂ ਬਾਅਦ ਉਸ ਨੇ ਉਸ ਨਾਲ ਸੰਪਰਕ ਕਰਨਾ ਵੀ ਬੰਦ ਕਰ ਦਿੱਤਾ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਇਨਸਾਫ਼ ਦੀ ਮੰਗ ਕਰਦਿਆਂ ਸਹੁਰੇ ਪਰਿਵਾਰ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਕਤ ਸ਼ਿਕਾਇਤ ਦੀ ਜਾਂਚ-ਪੜਤਾਲ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਮੁਕੰਦਪੁਰ ਦੀ ਪੁਲਸ ਨੇ ਉਕਤ ਐੱਨ. ਆਰ. ਆਈ. ਪਤੀ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News