ਵਿਆਹੁਤਾ ਦੀ ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
Monday, Mar 23, 2026 - 01:16 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਦਾਜ ਲਈ ਤੰਗ-ਪ੍ਰੇਸ਼ਾਨ ਕਰਨ, ਕੁੱਟਮਾਰ ਕਰਨ ਅਤੇ ਯੂ. ਕੇ. ਦੀ ਫਾਈਲ ਲਗਾਉਣ ਦਾ ਖ਼ਰਚਾ ਮੰਗਣ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਨੇ ਪਤੀ ਅਤੇ ਸੱਸ ਖ਼ਿਲਾਫ਼ ਦਾਜ ਐਕਟ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਰਮਨਦੀਪ ਕੌਰ ਪੁੱਤਰੀ ਰਾਮ ਕ੍ਰਿਸ਼ਨ ਵਾਸੀ ਪਿੰਡ ਜੱਬੋਵਾਲ ਥਾਣਾ ਸਦਰ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਦਾ ਵਿਆਹ ਵਰਿੰਦਰ ਸਿੰਘ ਪੁੱਤਰ ਸਵਰਗੀ ਮੱਖਣ ਸਿੰਘ ਵਾਸੀ ਪਿੰਡ ਦੌਲਤਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਨਾਲ 25 ਮਈ 2025 ਨੂੰ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਮਾਪੇ ਪਰਿਵਾਰ ਨੇ ਵਿਆਹ ’ਤੇ ਆਪਣੀ ਆਮਦਨ ਤੋਂ ਵੱਧ ਖ਼ਰਚ ਕੀਤਾ ਸੀ। ਉਸ ਨੇ ਦੱਸਿਆ ਕਿ ਵਿਆਹ ਦੇ 15 ਦਿਨ ਬਾਅਦ ਹੀ ਉਸ ਨੇ ਹੋਰ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਉਸ ਨੇ ਦੱਸਿਆ ਕਿ ਉਸ ਨੇ ਵਿਆਹ ਤੋਂ ਪਹਿਲਾਂ ਆਈਲੈਟ ਪਾਸ ਕੀਤੀ ਸੀ। ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਯੂ. ਕੇ. ਲਈ ਦਾਇਰ ਕਰਨ ਦਾ ਖ਼ਰਚਾ ਉਸ ਦੇ ਮਾਪੇ ਪਰਿਵਾਰ ਤੋਂ ਚੁੱਕਣ ਲਈ ਕਿਹਾ। ਜਦੋਂ ਉਸ ਨੇ ਦੱਸਿਆ ਕਿ ਉਸ ਦੇ ਮਾਪੇ ਪਰਿਵਾਰ ਵਿਚ ਅਜਿਹੀ ਸਮਰੱਥਾ ਨਹੀਂ ਹੈ ਤਾਂ ਉਹ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਲੱਗੇ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ ਖੇਡ: ਪ੍ਰਤਾਪ ਬਾਜਵਾ
ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਵੂਮੈਨ ਸੈੱਲ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਵਿਆਹੁਤਾ ਔਰਤ ਦੇ ਪਤੀ ਵਰਿੰਦਰ ਸਿੰਘ ਪੁੱਤਰ ਮੱਖਣ ਸਿੰਘ ਪੁੱਤਰ ਮੱਖਣ ਸਿੰਘ ਅਤੇ ਸੱਸ ਜਗੀਰ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
