ਦਾਜ ਲਈ ਤੰਗ-ਪ੍ਰੇਸ਼ਾਨ ਕਰਨ ’ਤੇ 2 ਵਿਰੁੱਧ ਪਰਚਾ ਦਰਜ

03/15/2023 6:20:28 PM

ਰੂਪਨਗਰ (ਵਿਜੇ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਸਿੰਘ ਭਗਵੰਤਪੁਰ ਪੁਲਸ ਨੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ। ਪੁਲਸ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਕਿਰਨਜੀਤ ਕੌਰ ਪਤਨੀ ਸਰਬਜੀਤ ਸਿੰਘ ਨਿਵਾਸੀ ਖਾਬੜਾ ਜ਼ਿਲ੍ਹਾ ਰੂਪਨਗਰ ਨੇ ਦੱਸਿਆ ਕਿ ਉਸ ਦਾ ਵਿਆਹ ਸਰਬਜੀਤ ਸਿੰਘ ਨਾਲ ਪੂਰੇ ਸਿੱਖ ਰੀਤੀ-ਰਿਵਾਜ਼ਾਂ ਨਾਲ ਹੋਇਆ ਸੀ ਅਤੇ ਵਿਆਹ ਸਮੇਂ ਉਸ ਦੇ ਪਿਤਾ ਨੇ ਆਪਣੀ ਹੈਸੀਅਤ ਮੁਤਾਬਕ ਆਪਣੀ ਕੁੜੀ ਨੂੰ ਇਸਤਰੀ ਧਨ ਦਿੱਤਾ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਮੁਲਜ਼ਮਾਂ ਨੇ ਉਸ ਨੂੰ ਹੋਰ ਦਾਜ ਲਿਆਉਣ ਅਤੇ ਇਕ ਕਾਰ ਲੈ ਕੇ ਆਉਣ ਲਈ ਤੰਗ-ਪ੍ਰੇਸ਼ਾਨ ਕਰਨਾ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਪਤੀ ਸਰਬਜੀਤ ਸਿੰਘ ਪੁੱਤਰ ਬਲਜੀਤ ਸਿੰਘ ਅਤੇ ਹਰਬੰਸ ਕੌਰ ਪਤਨੀ ਬਲਜੀਤ ਸਿੰਘ ਨਿਵਾਸੀ ਹੁਸੈਨਪੁਰ ਵਿਰੁੱਧ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

 


shivani attri

Content Editor

Related News