ਦਾਜ ਲਈ ਵਿਆਹੁਤਾ ਨੂੰ ਤੰਗ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

09/23/2022 1:43:50 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼, ਮੋਮੀ )- ਟਾਂਡਾ ਪੁਲਸ ਨੇ ਇਕ ਔਰਤ ਨੂੰ ਦਾਜ ਦੀ ਖਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਉਸ ਦੇ ਪਤੀ ਅਤੇ ਦਿਓਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਐੱਸ. ਆਈ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕਿਰਨਜੋਤ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਗ੍ਰੀਨ ਪਾਰਕ ਕਲੋਨੀ ਨੇੜੇ ਸੇਂਟ ਸੋਲਜਰ ਸਕੂਲ ਟਾਂਡਾ ਦੇ ਬਿਆਨ ਦੇ ਆਧਾਰ 'ਤੇ ਦੇਵਪ੍ਰੀਤ ਸਿੰਘ ਅਨੰਦ ਪੁੱਤਰ ਦਲਜੀਤ ਸਿੰਘ ਅਤੇ ਗੁਰਪ੍ਰੀਤ ਅਨੰਦ ਵਾਸੀ ਐਕਟਿਵ ਅਕਰਾਸ ਕੋਲਕਾਤਾ ਖ਼ਿਲਾਫ਼ ਦਰਜ ਕੀਤਾ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਦਾਜ ਲਈ ਤੰਗ ਕਰਨ ਦੇ ਦੋਸ਼ ਲਾਏ ਜਾਣ ਤੋਂ ਬਾਅਦ ਡੀ. ਐੱਸ. ਪੀ. ਕ੍ਰਾਈਮ ਅਗੇਂਸਟ ਵੂਮੈਨ ਮਾਧਵੀ ਸ਼ਰਮਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਹੋਇਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਹੁਣ ਕਾਰਵਾਈ ਕਰ ਰਹੀ ਹੈ।


shivani attri

Content Editor

Related News