ਦਾਜ ਲਈ ਤੰਗ-ਪ੍ਰੇਸ਼ਾਨ ਕਰਨ ''ਤੇ ਮਾਮਲਾ ਦਰਜ

10/19/2020 12:11:50 PM

ਟਾਂਡਾ ਉੜਮੁੜ (ਪੰਡਿਤ, ਮੋਮੀ)— ਟਾਂਡਾ ਪੁਲਸ ਨੇ ਖੁਣਖੁਣ ਕਲਾਂ ਵਾਸੀ ਇਕ ਔਰਤ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਅਮਨਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨਿਵਾਸੀ ਖੁਣਖੁਣ ਕਲਾਂ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਗੁਰਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਦੌਲੀਕੇ ਸੁੰਦਰਪੁਰ (ਜਲੰਧਰ) ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਟਰੈਫਿਕ ਪੁਲਸ 'ਚ ਵੱਡਾ ਫੇਰਬਦਲ, 93 ਮੁਲਾਜ਼ਮਾਂ ਦੇ ਤਬਾਦਲੇ

ਆਪਣੇ ਬਿਆਨਾਂ 'ਚ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 31 ਜਨਵਰੀ 2016 ਨੂੰ ਹੋਇਆ ਸੀ। ਜਿਸ ਤੋਂ ਬਾਅਦ ਉਸ ਦੇ ਸਹੁਰਾ ਪਰਿਵਾਰ ਨੇ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ। ਪੁਲਸ ਨੂੰ ਸ਼ਿਕਾਇਤ ਦੇਣ 'ਤੇ ਟਾਂਡਾ ਪੁਲਸ ਨੇ ਇੰਚਾਰਜ ਵੋਮੈਨ ਸੈੱਲ ਦਸੂਹਾ ਇੰਸਪੈਕਟਰ ਕਮਲੇਸ਼ ਕੌਰ ਵੱਲੋਂ ਕੀਤੀ ਜਾਂਚ ਤੋਂ ਬਾਅਦ ਸ਼ਿਕਾਇਤ ਕਰਤਾ ਔਰਤ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼


shivani attri

Content Editor

Related News