ਦਾਜ ਦੀ ਖ਼ਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ''ਤੇ ਪਤੀ ਖ਼ਿਲਾਫ਼ ਮਾਮਲਾ ਦਰਜ

10/28/2021 1:00:32 PM

ਟਾਂਡਾ ਉੜਮੜ (ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਇਕ ਵਿਆਹੁਤਾ ਨੂੰ ਦਾਜ ਦੀ ਖ਼ਾਤਿਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿੱਚ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਸ਼ਰਨਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਦਸਮੇਸ਼ ਨਗਰ ਟਾਂਡਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਸਿਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਢਡਿਆਲ ਦੇ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਉਸ ਦੇ ਆਪਣੇ ਬਿਆਨਾਂ ਵਿੱਚ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਉਸ ਨੂੰ ਦਾਜ ਦੀ ਖ਼ਾਤਿਰ ਤੰਗ ਪ੍ਰੇਸ਼ਾਨ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। 


shivani attri

Content Editor

Related News