ਗੈਸ ਲੀਕ ਮਾਮਲੇ 'ਚ ਦਰਜਨਾਂ ਪਿੰਡ ਵਾਸੀਆਂ ਨੇ ਲਗਾਇਆ ਧਰਨਾ, ਉੱਚ ਪੱਧਰ 'ਤੇ ਜਾਂਚ ਕਰਵਾਉਣ ਦੀ ਕੀਤੀ ਮੰਗ

05/12/2023 5:38:52 PM

ਰੋਪੜ (ਚੋਵੇਸ਼)- ਬੀਤੇ ਦਿਨ ਉਦਯੋਗਿਕ ਖ਼ੇਤਰ 'ਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਨਜ਼ਦੀਕ ਬਣੇ ਸਕੂਲ 'ਚ ਪੜ੍ਹਾਈ ਕਰਦੇ ਵਿਦਿਆਰਥੀਆਂ ਨੂੰ ਗੈਸ ਨੇ ਆਪਣੇ ਲਪੇਟ ਵਿਚ ਲੈ ਲਿਆ ਸੀ। ਜਿਨ੍ਹਾਂ ਨੂੰ ਮੌਕੇ 'ਤੇ ਸਰਕਾਰੀ ਹਸਪਤਾਲ ਨੰਗਲ ਵਿਖੇ ਪਹੁੰਚਿਆ ਗਿਆ ਸੀ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਤੇ ਹਲਕਾ ਵਿਧਾਇਕ ਹਰਜੋਤ ਬੈਂਸ ਕੁੱਝ ਸਮੇਂ 'ਚ ਹੀ ਉੱਥੇ ਪਹੁੰਚ ਗਏ ਸਨ। 

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ

ਜਾਣਕਾਰੀ ਅਨੁਸਾਰ ਉਦਯੋਗਿਕ ਇਕਾਈ ਤੇ ਸਕੂਲ ਦੇ ਨਜ਼ਦੀਕ ਬਣੀਆਂ ਫ਼ੈਕਟਰੀਆਂ ਜਿੱਥੋਂ ਗੈਸ ਲੀਕ ਹੋਣ ਦਾ ਖ਼ਦਸ਼ਾ ਸੀ। ਉੱਥੋਂ ਦੇ ਨਜ਼ਦੀਕੀ ਇਲਾਕੇ ਦੇ ਵਸਨੀਕਾਂ ਨੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਤੇ ਫ਼ੈਕਟਰੀਆਂ ਨਜ਼ਦੀਕ ਮੇਨ ਗੇਟ ਦੇ ਬਾਹਰ ਧਰਨਾ  ਕੇ ਪ੍ਰਦਰਸ਼ਨਕਾਰੀ ਕਰ ਰਹੇ ਹਨ ਅਤੇ ਲੋਕ ਗੈਸ ਲੀਕ ਮਾਮਲੇ ਦੀ ਉੱਚ ਪੱਧਰੀ ਪੜਤਾਲ ਕਰਨ ਦੀ ਵੀ ਮੰਗ ਕਰ ਰਹੇ ਹਨ। ਦਰਜਨਾਂ ਪਿੰਡ ਵਾਸੀਆਂ ਨੇ ਅੱਜ ਪ੍ਰਾਈਮ ਆਨ ਕੈਮੀਕਲ ਲਿਮਟਿਡ ਖ਼ਿਲਾਫ਼ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ- ਬਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਵੱਡਾ ਮੁਕਾਮ

ਦੱਸ ਦੇਈਏ ਕਿ ਬੀਤੇ ਦਿਨ ਹੋਏ ਗੈਸ ਲੀਕ ਮਾਮਲੇ ਦੇ ਮੱਦੇਨਜ਼ਰ ਪ੍ਰਮੋ ਕੈਮੀਕਲ ਲਿਮਟਿਡ ਦੇ ਗੇਟ ਅੱਗੇ ਪ੍ਰਤੀਕਾਤਮਕ ਧਰਨੇ 'ਤੇ ਬੈਠੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤੇ ਇਸ ਮਾਮਲੇ ਦੀ ਜਾਂਚ ਉੱਚ ਪੱਧਰੀ 'ਤੇ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਧਮਾਕੇ ਮਾਮਲੇ 'ਚ ਸ਼ਾਮਲ ਮੁਲਜ਼ਮ ਅਮਰੀਕ ਤੋਂ ਪਰਿਵਾਰ ਖ਼ਫ਼ਾ, ਦੁਖੀ ਹੋ ਕਹੀਆਂ ਇਹ ਗੱਲਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News