ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ’ਚ ਹਰ ਘਰ ਤੱਕ ਪਹੁੰਚਾਏਗੀ ਮਦਦ : ਡਾ. ਚੀਮਾ

05/08/2021 1:48:00 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)-ਪੂਰੇ ਦੇਸ਼ ’ਚ ਫੈਲੇ ਕੋਰੋਨਾ ਦੇ ਸੰਕਟ ਦੌਰਾਨ ਸਰਕਾਰਾਂ ਡੇਢ ਸਾਲ ’ਚ ਆਪਣਾ ਸਿਸਟਮ ਦਰੁੱਸਤ ਨਹੀਂ ਕਰ ਪਾਈਆਂ ਹਨ। ਇਸ ਔਖੀ ਘੜੀ ’ਚ ਸਰਕਾਰਾਂ ਦੇਸ਼ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆਂ ਨਹੀਂ ਕਰਵਾ ਪਾਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਦੇ ਦੌਰ ’ਚ ਜਿੱਥੇ ਸਰਕਾਰਾਂ ਦਾ ਸਿਸਟਮ ਫੇਲ੍ਹ ਨਜ਼ਰ ਆ ਰਿਹਾ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਇਸ ਮੁਸ਼ਕਿਲ ਦੀ ਘੜੀ ’ਚ ਕੋਰੋਨਾ ਮਰੀਜ਼ ਦਾ ਡਟ ਕੇ ਸਾਥ ਦੇਵੇਗਾ ਅਤੇ ਘਰਾਂ ’ਚ ਕੋਰੋਨਾ ਨਾਲ ਇਕਾਂਤਵਾਸ ਲੋਕਾਂ ਲਈ ਤਿੰਨੋਂ ਟਾਈਮ ਭੋਜਨ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੱਸਿਆਂ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਮੁਸੀਬਤ ’ਚ ਫਸੇ ਲੋਕਾਂ ਲਈ ਆਕਸੀਜਨ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਡਰਾ ਧਮਕਾ ਕੇ ਨਹੀਂ ਚੱਲਦੀਆਂ ਸਗੋਂ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਅਤੇ ਉਨ੍ਹਾਂ ਦੇ ਰੋਜ਼ਗਾਰ ਨੂੰ ਖੋਲ੍ਹ ਕੇ ਅਤੇ ਬੀਮਾਰੀ ਤੋਂ ਬਚਾਅ ਕਰਕੇ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਨੂਰਪੁਰਬੇਦੀ ਦੇ ਪ੍ਰਮੁੱਖ ਪਰਿਵਾਰ ਦੇ ਨੌਜਵਾਨ ਆਗੂ ਅਨੁਜ ਕੁਮਾਰ ਸ਼ਰਮਾ ਨੂੰ ਨੂਰਪੁਰ ਬੇਦੀ ਕਸਬੇ ਦੀ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਨੂੰ ਲਾਮਬੰਦ ਕਰਨ ਦੀ ਜ਼ਿੰਮੇਵਾਰੀ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ , ਸੰਦੀਪ ਸਿੰਘ ਕਲੋਤਾਂ, ਦਵਿੰਦਰ ਸਿੰਘ ਢਿੱਲੋਂ ਆਦਿ ਪ੍ਰਮੁੱਖ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

shivani attri

This news is Content Editor shivani attri