ਚੱਬੇਵਾਲ ਹਲਕੇ ਦਾ ਵਿਕਾਸ ਪੂਰੀ ਤਨਦੇਹੀ ਨਾਲ ਕਰਾਂਗਾ: ਡਾਕਟਰ ਇਸ਼ਾਂਕ ਚੱਬੇਵਾਲ
Saturday, Nov 30, 2024 - 06:28 PM (IST)
ਹੁਸ਼ਿਆਰਪੁਰ (ਘੁੰਮਣ)-ਚੱਬੇਵਾਲ ਵਿਧਾਨ ਸਭਾ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੋਣ ਨਤੀਜਿਆਂ ਤੋਂ ਬਾਅਦ ਹਲਕੇ ਵਿਚ ਆਪਣੇ ਦੌਰੇ ਅਤੇ ਲੋਕਾਂ ਨਾਲ ਗੱਲਬਾਤ ਜਾਰੀ ਰੱਖੀ ਹੈ। ਉਸ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਉਤਸ਼ਾਹ ਹੈ। ਡਾ. ਇਸ਼ਾਂਕ ਨੇ ਪਿੰਡ ਪੁੰਜ ਵਿਖੇ ਆਪਣੇ ਸੰਬੋਧਨ ਵਿਚ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇਣ ਦੀ ਗੱਲ ਕੀਤੀ।
ਉਨ੍ਹਾਂ ਪੇਂਡੂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਡਾ. ਇਸ਼ਾਂਕ ਕੁਮਾਰ ਤੋਂ ਆਸਾਂ ਪ੍ਰਗਟਾਈਆਂ। ਇਨ੍ਹਾਂ ਵਿਚ ਸੜਕਾਂ ਦੀ ਉਸਾਰੀ, ਜਲ ਸਪਲਾਈ ਆਦਿ ਸਮੱਸਿਆਵਾਂ ਦੇ ਹੱਲ ਦੀ ਮੰਗ ਪ੍ਰਮੁੱਖ ਸੀ। ਇਸ ਸਨਮਾਨ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ। ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ।
ਇਹ ਵੀ ਪੜ੍ਹੋ- ਪਤਨੀ ਤੇ 3 ਧੀਆਂ ਨਾਲ ਐਕਟਿਵਾ 'ਤੇ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਵਿਛ ਗਏ ਸੱਥਰ
ਵਿਧਾਇਕ ਬਣਨ ਤੋਂ ਬਾਅਦ ਡਾ. ਇਸ਼ਾਂਕ ਕੁਮਾਰ ਦਾ ਇਸ ਪਿੰਡ ਦਾ ਇਹ ਪਹਿਲਾ ਦੌਰਾ ਸੀ, ਜਿਸ ਦੌਰਾਨ ਪਿੰਡ ਵਾਸੀਆਂ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਸਮਾਗਮ ਵਿਚ ਡਾ. ਇਸ਼ਾਂਕ ਦੀ ਲੋਕਾਂ ਨਾਲ ਹੋਈ ਗੱਲਬਾਤ ਨੇ ਸਪੱਸ਼ਟ ਕੀਤਾ ਕਿ ਉਹ ਨਾ ਸਿਰਫ਼ ਆਪਣੇ ਵਾਅਦਿਆਂ ਪ੍ਰਤੀ ਗੰਭੀਰ ਹਨ, ਸਗੋਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ
ਪਿੰਡ ਵਾਸੀਆਂ ਨੇ ਕੀਤਾ ਸਨਮਾਨਤ
ਹਾਲ ਹੀ ਵਿਚ ਜਦੋਂ ਡਾ. ਇਸ਼ਾਂਕ ਪਿੰਡ ਪੁੰਜ ਪਹੁੰਚੇ ਤਾਂ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਵਿਧਾਇਕ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰੋਗਰਾਮ ਦੌਰਾਨ ਡਾ. ਇਸ਼ਾਂਕ ਕੁਮਾਰ ਨੇ ਪਿੰਡ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਅਤੇ ਭਰੋਸੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਤੁਹਾਡੀ ਹੈ ਅਤੇ ਮੈਂ ਹਰ ਸਮੇਂ ਤੁਹਾਡੀ ਸੇਵਾ ਵਿਚ ਰਹਾਂਗਾ। ਮੈਂ ਤੁਹਾਡੇ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗਾ ਅਤੇ ਚੱਬੇਵਾਲ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਾਂਗਾ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8