ਮੁੱਖ ਮੰਤਰੀ ਦੇ ਹੁਕਮਾਂ 'ਤੇ ਬਾਬਾ ਸਾਹਿਬ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

09/21/2021 2:22:30 PM

ਫਿਲੌਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਸ਼ਨਾਖ਼ਤ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਹੁਸਨ ਨਿਜਰਾ ਵਿਚ ਪਿੰਡ ਜਵਾਨੀਆ ਦਾ ਵਾਸੀ ਭਿਖੂ ਮੀਨਾ (25) ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : ਓ. ਪੀ. ਸੋਨੀ ਨੂੰ ਵਧਾਈ ਦੇਣ ਪੁੱਜੇ 'ਪ੍ਰਤਾਪ ਸਿੰਘ ਬਾਜਵਾ', ਕਾਂਗਰਸੀ ਆਗੂਆਂ ਨੂੰ ਕੀਤੀ ਖ਼ਾਸ ਅਪੀਲ

ਭਿਖੂ ਮੀਨਾ ਨੇ ਪੱਥਰ ਅਤੇ ਗਮਲਾ ਸੁੱਟ ਕੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਘਟਨਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਇਕ ਘਟਨਾ ਕਰਾਰ ਦਿੱਤਾ ਹੈ, ਜਿਸ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਦਕਾਰ ਦਾ ਸਤਿਕਾਰ ਕਰਨ ਵਾਲੇ ਸਮੂਹ ਲੋਕਾਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ

ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਜਿਹੇ ਘਿਨਾਉਣੇ ਕਾਰਿਆਂ ਵਿਚ ਸ਼ਾਮਲ ਅਨਸਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪੁਲਸ ਮੁਖੀ ਨੂੰ ਸੂਬੇ ਦੇ ਕੋਨੇ-ਕੋਨੇ ਵਿਚ ਚੌਕਸੀ ਵਧਾਉਣ ਦੇ ਹੁਕਮ ਪਹਿਲਾਂ ਹੀ ਦੇ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 9 IAS ਤੇ 2 PCS ਅਫ਼ਸਰਾਂ ਦੇ ਤਬਾਦਲੇ, ਮੋਹਾਲੀ ਦਾ ਡਿਪਟੀ ਕਮਿਸ਼ਨਰ ਵੀ ਬਦਲਿਆ

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੇ ਹਾਲਾਤ ਸਦਾ ਹੀ ਸੰਵੇਦਨਸ਼ੀਲ ਰਹਿੰਦੇ ਹਨ ਪਰ ਸੂਬਾ ਸਰਕਾਰ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ਾਂ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News