ਡਾ. ਦਲਜੀਤ ਸਿੰਘ ਚੀਮਾ ਸ੍ਰੀ ਆਨੰਦਪੁਰ ਸਾਹਿਬ ਦੇ ਆਬਜ਼ਰਵਰ ਨਿਯੁਕਤ

08/14/2019 5:48:17 PM

ਸ੍ਰੀ ਆਨੰਦਪੁਰ ਸਾਹਿਬ (ਦਲਜੀਤ ਸਿੰਘ)— ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਸਬੰਧੀ ਗੱਲ ਕਰਦਿਆਂ ਯੂਥ ਅਕਾਲੀ ਦਲ ਜ਼ਿਲਾ ਰੂਪਨਗਰ ਦੇ ਪ੍ਰਧਾਨ ਸੰਦੀਪ ਸਿੰਘ ਕਲੋਤਾਂ ਨੇ ਕਿਹਾ ਕਿ ਡਾ. ਚੀਮਾ ਦੀ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਰੂਪਨਗਰ ਅੰਦਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਦੀ ਇਸ ਨਿਯੁਕਤੀ ਲਈ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ: ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਟਿੱਕਾ ਯਸ਼ਵੀਰ ਚੰਦ, ਸਰਕਲ ਪ੍ਰਧਾਨ ਮਾਸਟਰ ਹਰਜੀਤ ਸਿੰਘ ਅਚਿੰਤ ਅਤੇ ਜੱਥੇਦਾਰ ਸੁਰਿੰਦਰ ਸਿੰਘ ਮਟੋਰ, ਨੰਗਲ ਸਰਕਲ ਦੇ ਪ੍ਰਧਾਨ ਜੱਥੇਦਾਰ ਜਗਦੇਵ ਸਿੰਘ, ਮਨਜੀਤ ਸਿੰਘ ਬਾਸੋਵਾਲ, ਮੋਹਨ ਸਿੰਘ ਢਾਹੇਂ, ਜੱਥੇਦਾਰ ਰਾਮ ਸਿੰਘ, ਐਡਵੋਕੇਟ ਹਰਦੇਵ ਸਿੰਘ, ਜਰਨੈਲ ਸਿੰਘ ਸੂਰੇਵਾਲ, ਕਰਮ ਸਿੰਘ ਬੇਲਾ, ਦਵਿੰਦਰ ਸਿੰਘ ਢਿੱਲੋਂ, ਜਰਨੈਲ ਸਿੰਘ ਜੈਲੀ, ਸ਼ਮਸ਼ੇਰ ਸਿੰਘ ਦਬੂੜ, ਜਸਵੀਰ ਸਿੰਘ ਢੇਰ, ਮਨਿੰਦਰਪਾਲ ਸਿੰਘ ਮਨੀ, ਦਵਿੰਦਰ ਸਿੰਘ ਰਾਣਾ ਆਦਿ ਨੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।

shivani attri

This news is Content Editor shivani attri