ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ, ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ: ਡਾ. ਚੀਮਾ
Wednesday, May 06, 2026 - 05:52 PM (IST)
ਰੂਪਨਗਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਇਸ ਵਾਰ ਸ਼ਹਿਰ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਸ਼ਹਿਰ ਦੀ ਵਾਗਡੋਰ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪਾਰਟੀ ਵੱਲੋਂ ਸਾਫ਼-ਸੁਥਰੇ ਅਤੇ ਮਿਹਨਤੀ ਆਗੂਆਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਨੇ ਪਿਛਲੇਂ 5 ਸਾਲਾਂ ’ਚ ਸ਼ਹਿਰ ਦੀ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਕਾਰਗੁਜ਼ਾਰੀ ਵੇਖ ਲਈ ਹੈ ਅਤੇ ਇਸ ਵਾਰ ਅਕਾਲੀ ਦਲ ਦੇ ਉਮੀਦਵਾਰ ਹੀ ਇਹ ਚੋਣਾਂ ਜਿੱਤਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਵਾ ਸਿੰਘ ਸਾਬਕਾ ਚੇਅਰਮੈਨ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ ਮੋਹਨ ਸਿੰਘ ਮੁਹੰਮਦੀ ਪੁਰ, ਮਨਪ੍ਰੀਤ ਸਿੰਘ ਗਿੱਲ, ਕਰਮ ਦੀਨ, ਸੰਦੀਪ ਚੌਧਰੀ, ਬਲਵਿੰਦਰ ਕੌਰ ਸ਼ਾਮਪੁਰਾ, ਨਿਰਮਲ ਕੌਰ ਅਤੇ ਜਸਪਾਲ ਸਿੰਘ ਸੇਠੀ ਸਮੇਤ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
